ਸ਼ੋਅ ਕਰਨ ਜਾਂਦੇ ਸਮੇਂ ਜਦੋਂ ਜਸਬੀਰ ਜੱਸੀ ਨੂੰ ਲੱਗੀ ਭੁੱਖ ਤਾਂ ਰਸਤੇ ‘ਚ ਬੈਠ ਕੇ ਖਾਧਾ ਖਾਣਾ
ਜਸਬੀਰ ਜੱਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਜਸਬੀਰ ਜੱਸੀ ਵੀ ਆਪਣੇ ਸ਼ੋਅ ਲਗਾਉਣ ‘ਚ ਰੁੱਝੇ ਹੋਏ ਹਨ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਾਇਕ ਰੋਡ ਤੇ ਬੈਠ ਕੇ ਰੋਟੀ ਖਾਂਦੇ ਹੋਏ ਨਜ਼ਰ ਆ ਰਹੇ ਹਨ ।
ਜਸਬੀਰ ਜੱਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਜਸਬੀਰ ਜੱਸੀ ਵੀ ਆਪਣੇ ਸ਼ੋਅ ਲਗਾਉਣ ‘ਚ ਰੁੱਝੇ ਹੋਏ ਹਨ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਾਇਕ ਰੋਡ ਤੇ ਬੈਠ ਕੇ ਰੋਟੀ ਖਾਂਦੇ ਹੋਏ ਨਜ਼ਰ ਆ ਰਹੇ ਹਨ । ਜਸਬੀਰ ਜੱਸੀ (Jasbir Jassi) ਨੇ ਕਿਹਾ ਕਿ ਉਹ ਸ਼ੋਅ ਤੇ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਭੁੱਖ ਲੱਗ ਗਈ ਅਤੇ ਅਸੀਂ ਮੱਕੜ ਭਾਜੀ ਨੂੰ ਕਿਹਾ ਤਾਂ ਉਨ੍ਹਾਂ ਨੇ ਖਾਣਾ ਭੇਜਿਆ ।

ਜਸਬੀਰ ਜੱਸੀ ਨੇ ਕਿਹਾ ਕਿ ਹੜ੍ਹਾਂ ਦੇ ਦੌਰਾਨ ਜਦੋਂ ਉਹ ਲੋਕਾਂ ਦੀ ਸੇਵਾ ਕਰਨ ਦੇ ਲਈ ਪਹੁੰਚੇ ਸਨ ਤਾਂ ਉਨ੍ਹਾਂ ਨੇ ਹੱਥ ਤੇ ਰੱਖ ਕੇ ਰੋਟੀ ਖਾਧੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਤਸਵੀਰ ਖਿੱਚ ਕੇ ਪਾ ਦਿੱਤੀ ਸੀ। ਪਰ ਹੁਣ ਮੱਕੜ ਭਾਜੀ ਨੇ ਪਲੇਟਾਂ ਵੀ ਨਾਲ ਭੇਜੀਆਂ ਹਨ ।
_e8e0af46e9a6b7da83e9d667129a733e_1280X720.webp)
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਅਸੀਂ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ ਜੋ ਹਮੇਸ਼ਾ ਡੀਜੇ ਦੀ ਸ਼ਾਨ ਬਣਦੇ ਹਨ। ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਕੁੜੀ ਜ਼ਹਿਰ ਦੀ ਪੁੜੀ, ਇੱਕ ਤਾਰਾ ਵੱਜਦਾ ਵੇ ਸਣੇ ਕਈ ਗੀਤ ਸ਼ਾਮਿਲ ਹਨ । ਜਸਬੀਰ ਜੱਸੀ ਨੇ ਕੁਝ ਕੁ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ।