ਯੁੱਧਵੀਰ ਮਾਣਕ ਨੇ ਜੈਜ਼ੀ ਬੀ ਦੇ ਨਾਲ ਵੀਡੀਓ ਕੀਤਾ ਸਾਂਝਾ
ਜੈਜ਼ੀ ਬੀ ਤੇ ਯੁੱਧਵੀਰ ਮਾਣਕ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਯੁੱਧਵੀਰ ਮਾਣਕ ਤੇ ਜੈਜ਼ੀ ਬੀ ਇੱਕਠੇ ਕਿਸੇ ਸਮਾਗਮ ‘ਚ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਜੈਜ਼ੀ ਬੀ ਤੇ ਯੁੱਧਵੀਰ ਮਾਣਕ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਯੁੱਧਵੀਰ ਮਾਣਕ ਤੇ ਜੈਜ਼ੀ ਬੀ ਇੱਕਠੇ ਕਿਸੇ ਸਮਾਗਮ ‘ਚ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। ਜੈਜ਼ੀ ਬੀ ਨੇ ਯੁੱਧਵੀਰ ਮਾਣਕ ਦਾ ਇਲਾਜ ਕਰਵਾਉਣ ਦੇ ਲਈ ਆਪਣੀ ਪੂਰੀ ਵਾਅ ਲਾ ਦਿੱਤੀ ਹੈ ਅਤੇ ਅੱਜ ਯੁੱਧਵੀਰ ਮਾਣਕ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕਿਆ ਹੈ। ਯੁੱਧਵੀਰ ਮਾਣਕ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ।
ਜੈਜ਼ੀ ਬੀ ਦਾ ਵਰਕ ਫ੍ਰੰਟ
ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਜੈਜ਼ੀ ਬੀ ਪਿਛਲੇ ਤੀਹ ਸਾਲਾਂ ਤੋਂ ਪੰਜਾਬੀ ਇੰਡਸਟਰੀ ਦੀ ਸੇਵਾ ਕਰਦੇ ਆ ਰਹੇ ਹਨ।
ਉਹ ਭੰਗੜਾ ਕਿੰਗ ਦੇ ਨਾਂਅ ਨਾਲ ਮਸ਼ਹੂਰ ਹਨ।ਉਹ ਬਹੁਤ ਛੋਟੀ ਉਮਰ ‘ਚ ਹੀ ਗਾਇਕੀ ਦੇ ਖੇਤਰ ‘ਚ ਆ ਗਏ ਸਨ ਅਤੇ ਕੁਲਦੀਪ ਮਾਣਕ ਨੂੰ ਆਪਣਾ ਗੁਰੁ ਮੰਨਦੇ ਹਨ। ਆਪਣੇ ਉਸਤਾਦ ਕੁਲਦੀਪ ਮਾਣਕ ਦੇ ਨਾਲ ਵੀ ਉਨ੍ਹਾਂ ਨੇ ਕਈ ਗੀਤ ਕੱਢੇ ਸਨ ।