ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਨੂੰ ਮਿਲੀ ਧਮਕੀ, 10 ਕਰੋੜ ਦੀ ਫਿਰੌਤੀ ਦੀ ਮੰਗ

ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਗਾਇਕਾਂ ਨੂੰ ਧਮਕੀਆਂ ਮਿਲ ਰਹੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਬੀ ਪ੍ਰਾਕ ਨੂੰ ਧਮਕੀ ਮਿਲੀ ਹੈ। ਜਿਸ ‘ਚ ਬ੍ਰੀ ਪ੍ਰਾਕ ਤੋਂ ਲਾਰੈਂਸ ਗੈਂਗ ਨੇ ਇੱਕ ਹਫਤੇ ਦੇ ਵਿੱਚ ਦਸ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਹੈ।

By  Shaminder Kaur Kaler January 17th 2026 02:44 PM

ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਗਾਇਕਾਂ ਨੂੰ ਧਮਕੀਆਂ ਮਿਲ ਰਹੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਬੀ ਪ੍ਰਾਕ ਨੂੰ ਧਮਕੀ ਮਿਲੀ ਹੈ। ਜਿਸ ‘ਚ ਬ੍ਰੀ ਪ੍ਰਾਕ (B Praak) ਤੋਂ ਲਾਰੈਂਸ ਗੈਂਗ ਨੇ ਇੱਕ ਹਫਤੇ ਦੇ ਵਿੱਚ ਦਸ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੈਂਗਸਟਰ ਆਰਜੂ ਬਿਸ਼ਨੋਈ ਨੇ ਧਮਕੀ ਭਰਿਆ ਵਾਇਸ ਮੈਸੇਜ ਭੇਜਿਆ ਹੈ। ਜਿਸ ‘ਚ ਫਿਰੌਤੀ ਨਾ ਦੇਣ ਦੀ ਸੂਰਤ ‘ਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।ਇਸ ਦੇ ਨਾਲ ਹੀ ਫੇਕ ਸਮਝਣ ਤੇ ਮਿੱਟੀ ‘ਚ ਮਿਲਾ ਦੇਣ ਦੀ ਧਮਕੀ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਬੀ ਪ੍ਰਾਕ ਵੱਲੋਂ ਗਾਇਕ ਦਿਲਨੂਰ ਨੇ ਮੁਹਾਲੀ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ।

 ਬੀ ਪ੍ਰਾਕ ਦਾ ਵਰਕ ਫ੍ਰੰਟ 

ਬੀ ਪ੍ਰਾਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ‘ਤੇਰੀ ਮਿੱਟੀ ਮੇਂ ਮਿਲ ਜਾਵਾਂ’, ਫਿਲਹਾਲ, ਬਾਰਿਸ਼ ਕੀ ਜਾਏ, ਮਨ ਭਰਿਆ ਸਣੇ ਕਈ ਹਿੱਟ ਗੀਤ ਗਾਏ ਹਨ।

ਬੀ ਪ੍ਰਾਕ ਦੀ ਨਿੱਜੀ ਜ਼ਿੰਦਗੀ 

ਬੀ ਪ੍ਰਾਕ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਘਰ ਕੁਝ ਦਿਨ ਪਹਿਲਾਂ ਹੀ ਦੂਜੇ ਪੁੱਤਰ ਦਾ ਜਨਮ ਹੋਇਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਇੱਕ ਪੁੱਤਰ ਹੈ। ਜੋ ਕਿ ਕਾਫੀ ਵੱਡਾ ਹੋ ਚੁੱਕਿਆ ਹੈ।


Related Post

ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ
ਅਕਾਂਕਸ਼ਾ ਚਮੋਲਾ ਨੇ ਕਿਹਾ ‘ਮੇਰੇ ਕੁੜੀਆਂ ਨਾਲ ਰਹੇ ਹਨ ਸਬੰਧ’, ਬੀਤੇ ਦਿਨੀਂ ਤਲਾਕ ਦਾ ਕੀਤਾ ਸੀ ਐਲਾਨ
ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬ ‘ਚ ਹੋੋਇਆ ਝੋਨਾ ਲਾਉਣ ਦਾ ਮੁਕਾਬਲਾ, ਪਿੰਡ ਮਾਖੇਵਾਲਾ ਰਿਹਾ ਜੇਤੂ, ਡੇਢ ਘੰਟੇ ਤੋਂ ਪਹਿਲਾਂ ਤਿੰਨ ਕਿੱਲਿਆਂ ‘ਚ ਲਗਾਇਆ ਝੋਨਾ

© Copyright Galactic Television & Communications Pvt. Ltd. 2026. All rights reserved.