ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਆਪਣੇ ਪਸੰਦੀਦਾ ਸਿਤਾਰਿਆਂ ਦੇ ਬਾਰੇ ਜਾਨਣ ਦੀ ਹਰ ਕੋਈ ਇੱਛਾ ਰੱਖਦਾ ਹੈ।ਖ਼ਾਸ ਤੌਰ ‘ਤੇ ਉਨ੍ਹਾਂ ਦਾ ਰਹਿਣ ਸਹਿਣ, ਬਚਪਨ ਤੇ ਉਨ੍ਹਾਂ ਦੀਆਂ ਆਦਤਾਂ ਦੇ ਬਾਰੇ । ਪੰਜਾਬੀ ਸਿਤਾਰਿਆਂ ਦੇ ਬਚਪਨ ਬਾਰੇ ਜਾਨਣ ਦੀ ਵੀ ਇੱਛਾ ਹਰ ਕਿਸੇ ਨੂੰ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ।
ਆਪਣੇ ਪਸੰਦੀਦਾ ਸਿਤਾਰਿਆਂ ਦੇ ਬਾਰੇ ਜਾਨਣ ਦੀ ਹਰ ਕੋਈ ਇੱਛਾ ਰੱਖਦਾ ਹੈ।ਖ਼ਾਸ ਤੌਰ ‘ਤੇ ਉਨ੍ਹਾਂ ਦਾ ਰਹਿਣ ਸਹਿਣ, ਬਚਪਨ ਤੇ ਉਨ੍ਹਾਂ ਦੀਆਂ ਆਦਤਾਂ ਦੇ ਬਾਰੇ । ਪੰਜਾਬੀ ਸਿਤਾਰਿਆਂ ਦੇ ਬਚਪਨ ਬਾਰੇ ਜਾਨਣ ਦੀ ਵੀ ਇੱਛਾ ਹਰ ਕਿਸੇ ਨੂੰ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ। ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।
ਨੱਬੇ ਅਤੇ ਦੋ ਹਜ਼ਾਰ ਦੇ ਸ਼ੁਰੂਆਤੀ ਦੌਰ ‘ਚ ਉਸ ਦੇ ਗੀਤਾਂ ਦੀ ਤੂਤੀ ਬੋਲਦੀ ਸੀ।ਹਾਲ ਹੀ ‘ਚ ਵੀ ਉਨ੍ਹਾਂ ਦਾ ਇੱਕ ਗੀਤ ਰਿਲੀਜ਼ ਹੋਇਆ ਹੈ। ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ਤਾਂ ਚੱਲੋ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ। ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਹਰਦੇਵ ਮਾਹੀਨੰਗਲ ਦੀ । ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ।
ਹਰਦੇਵ ਮਾਹੀਨੰਗਲ ਆਪਣੀਆਂ ਵੀਡੀਓਜ਼ ਦੇ ਜ਼ਰੀਏ ਸਰੋਤਿਆਂ ਦੇ ਨਾਲ ਜੁੜੇ ਰਹਿੰਦੇ ਹਨ। ਉਹਨਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲਦਾ ਹੈ। ਉਨ੍ਹਾਂ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਨੂੰ ਸਾਂਝਾ ਕੀਤਾ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ “ਛੋਟੇ ਹੁੰਦੇ ਤੋਂ ਹੀ ਰੁਚੀ ਸੀ ਗਾਉਣ ਦੀ,ਲੋਕ ਗੀਤ ਮੁਕਾਬਲਿਆਂ ਵਿੱਚ ਬਾਬੇ ਦੀ ਕਿਰਪਾ ਨਾਲ ਪਹਿਲਾ ਸਥਾਨ ਹੀ ਆਉਂਦਾ ਰਿਹਾ। ਜਿਉਂਦੇ ਵਸਦੇ ਰਹੋ ਪਿਆਰਿਓ”।