ਗਿੱਪੀ ਗਰੇਵਾਲ ਤੇ ਰਣਜੀਤ ਬਾਵਾ ਦਾ ਮਜ਼ੇਦਾਰ ਵੀਡੀਓ ਆਇਆ ਸਾਹਮਣੇ, ਰਣਜੀਤ ਬਾਵਾ ਕਹਿੰਦਾ “ਲੋਕੀਂ ਕਹਿੰਦੇ ਮੈਂ ਮਾਲ ਲੈਂਦਾ”

ਗਿੱਪੀ ਗਰੇਵਾਲ ਤੇ ਰਣਜੀਤ ਬਾਵਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਿੱਪੀ ਗਰੇਵਾਲ ਰਣਜੀਤ ਬਾਵਾ ਦੇ ਨਾਲ ਹਾਸਾ ਠੱਠਾ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋੋ ਕਿ ਗਿੱਪੀ ਗਰੇਵਾਲ ਕਹਿੰਦੇ ਹਨ ਕਿ ਤੇਰੇ ਤੋਂ ਅੱਜ ਹੂੰ….ਕਰਵਾਉਣ ਆਇਆ ਹਾਂ।

By  Shaminder Kaur Kaler January 9th 2026 01:54 PM

ਗਿੱਪੀ ਗਰੇਵਾਲ ਤੇ ਰਣਜੀਤ ਬਾਵਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਿੱਪੀ ਗਰੇਵਾਲ ਰਣਜੀਤ ਬਾਵਾ ਦੇ ਨਾਲ ਹਾਸਾ ਠੱਠਾ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋੋ ਕਿ ਗਿੱਪੀ ਗਰੇਵਾਲ ਕਹਿੰਦੇ ਹਨ ਕਿ ਤੇਰੇ ਤੋਂ ਅੱਜ ਹੂੰ….ਕਰਵਾਉਣ ਆਇਆ ਹਾਂ। ਜਿਸ ‘ਤੇ ਰਣਜੀਤ ਬਾਵਾ ਗਿੱਪੀ ਗਰੇਵਾਲ ਨੂੰ ਕਰਕੇ ਵਿਖਾਉਂਦੇ ਹਨ ।


ਰਣਜੀਤ ਬਾਵਾ ਕੁਝ ਦਿਨ ਪਹਿਲਾਂ ਆਪਣੇ ਗਾਣੇ ਦੀ ਤਿਆਰੀ ਕਰ ਰਹੇ ਸਨ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ । ਜਿਸ ਤੋਂ ਬਾਅਦ ਕਈ ਲੋਕਾਂ ਨੇ ਤਰ੍ਹਾਂ ਤਰ੍ਹਾਂ ਦੇ ਕਮੈਂਟ ਕੀਤੇ ਸਨ । ਰਣਜੀਤ ਬਾਵਾ ਨੇ ਇਸ ਦਾ ਜਵਾਬ ਆਪਣੇ ਸ਼ੋਅ ‘ਚ ਦਿੰਦਿਆਂ ਕਿਹਾ ਕਿ ਉਹ ਤਾਂ ਬਿਲਕੁਲ ਵੈਸ਼ਨੂੰ ਹਨ ਅਤੇ ਕੁਝ ਵੀ ਖਾਂਦੇ ਪੀਂਦੇ ਨਹੀਂ।ਗਿੱਪੀ ਗਰੇਵਾਲ ਤੇ ਰਣਜੀਤ ਬਾਵਾ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।  

ਰਣਜੀਤ ਬਾਵਾ ਦਾ ਵਰਕ ਫ੍ਰੰਟ 

ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗੀਤਾਂ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।

© Copyright Galactic Television & Communications Pvt. Ltd. 2026. All rights reserved.