‘ਟਟੀਹਰੀ’ ਗੀਤ ਵਿਵਾਦ ਤੋਂ ਬਾਅਦ ਹੁਣ ਬਾਦਸ਼ਾਹ ਨੂੰ ਲਾਰੈਂਸ ਬਿਸ਼ਨੋਈ ਤੋਂ ਮਿਲੀ ਧਮਕੀ

ਰੈਪਰ ‘ਤੇ ਗਾਇਕ ਬਾਦਸ਼ਾਹ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ ਹਨ।ਹੁਣ ਗਾਇਕ ਨੂੰ ਲਾਰੈਂਸ ਬਿਸ਼ਨੋਈ ਤੋਂ ਧਮਕੀ ਮਿਲੀ ਹੈ। ਲਾਰੈਂਸ਼ ਬਿਸ਼ਨੋਈ ਗਿਰੋਹ ਦੇ ਮੈਂਬਰਾਂ ਦੇ ਵੱਲੋਂ ਕਥਿਤ ਪੋਸਟ ‘ਚ ਬਾਦਸ਼ਾਹ ਨੂੰ ‘ਮੱਥੇ ‘ਤੇ ਗੋਲੀ ਮਾਰਨ’ ਦੀ ਧਮਕੀ ਦਿੱਤੀ ਗਈ ਹੈ।ਇਸ ਪੋਸਟ ‘ਚ ਲਿਖਿਆ ਹੈ ‘ਗਾਇਕ ਬਾਦਸ਼ਾਹ ਤੁੂੰ ਹਰਿਆਣਾ ਦੇ ਸੱਭਿਆਚਾਰ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ।

By  Shaminder Kaur Kaler March 16th 2026 12:59 PM

ਰੈਪਰ ‘ਤੇ ਗਾਇਕ ਬਾਦਸ਼ਾਹ (Badshah) ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ ਹਨ।ਹੁਣ ਗਾਇਕ ਨੂੰ ਲਾਰੈਂਸ ਬਿਸ਼ਨੋਈ ਤੋਂ ਧਮਕੀ ਮਿਲੀ ਹੈ। ਲਾਰੈਂਸ਼ ਬਿਸ਼ਨੋਈ ਗਿਰੋਹ ਦੇ ਮੈਂਬਰਾਂ ਦੇ ਵੱਲੋਂ ਕਥਿਤ ਪੋਸਟ ‘ਚ ਬਾਦਸ਼ਾਹ ਨੂੰ ‘ਮੱਥੇ ‘ਤੇ ਗੋਲੀ ਮਾਰਨ’ ਦੀ ਧਮਕੀ ਦਿੱਤੀ ਗਈ ਹੈ।ਇਸ ਪੋਸਟ ‘ਚ ਲਿਖਿਆ ਹੈ ‘ਗਾਇਕ ਬਾਦਸ਼ਾਹ ਤੁੂੰ ਹਰਿਆਣਾ ਦੇ ਸੱਭਿਆਚਾਰ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ।ਅਸੀਂ 2024 ‘ਚ ਤੇਰੇ ਕਲੱਬ ‘ਚ ਤੈਨੂੰ ਟ੍ਰੇਲਰ ਵਿਖਾਇਆ ਸੀ, ਅਗਲੀ ਵਾਰ ਤੇਰੇ ਮੱਥੇ ‘ਚ ਸਿੱਧੀ ਗੋਲੀ ਮਾਰ ਦਿਆਂਗੇ’।


ਦੱਸ ਦਈਏ ਕਿ 2024 ‘ਚ ਚੰਡੀਗੜ੍ਹ ਦੇ ਇੱਕ ਕਲੱਬ ਦੇ ਲਾਊਂਜ ਦੇ ਬਾਹਰ ਇੱਕ ਵਿਸਫੋਟ ਹੋਇਆ ਸੀ ।ਜਿਸਦੀ ਮਾਲਕੀ ਗਾਇਕ ਤੇ ਰੈਪਰ ਬਾਦਸ਼ਾਹ ਦੇ ਕੋਲ ਹੈ।ਇਸ ਦੀ ਜ਼ਿੰਮੇਵਾਰੀ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ, ਜਿਸ ਦਾ ਸਬੰਧ ਲਾਰੈਂਸ ਬਿਸ਼ਨੋਈ ਦੇ ਨਾਲ ਸੀ।

  ‘ਟਟੀਹਰੀ’ ਗਾ ਕੇ ਬੁਰੇ ਫਸੇ ਬਾਦਸ਼ਾਹ 

  ਕੁਝ ਦਿਨ ਪਹਿਲਾਂ ਬਾਦਸ਼ਾਹ ਦਾ ਗੀਤ ‘ਟਟੀਹਰੀ’ ਰਿਲੀਜ਼ ਹੋਇਆ ਹੈ। ਜਿਸ ‘ਚ ਕੁਝ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਦੇ ਵੱਲੋਂ ਕਰੜਾ ਇਤਰਾਜ਼ ਜਤਾਉਂਦੇ ਬਾਦਸ਼ਾਹ ਨੂੰ ਪੇਸ਼ ਹੋਣ ਦੇ ਹੁਕਮ ਕੀਤੇ ਗਏ ਸਨ ।ਪਰ ਬਾਦਸ਼ਾਹ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਵਕੀਲ ਨੂੰ ਭੇਜਿਆ ਸੀ ਪਰ ਪਾਣੀਪਤ ਦੀ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਨੇ ਵਕੀਲ ਦੇ ਨਾਲ ਗੱਲ ਕਰਨੋਂ ਇਨਕਾਰ ਕਰ ਦਿੱਤਾ ਸੀ ਅਤੇ ਬਾਦਸ਼ਾਹ ਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਕੀਤੇ ਸਨ। 

Related Post

ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ
ਅਕਾਂਕਸ਼ਾ ਚਮੋਲਾ ਨੇ ਕਿਹਾ ‘ਮੇਰੇ ਕੁੜੀਆਂ ਨਾਲ ਰਹੇ ਹਨ ਸਬੰਧ’, ਬੀਤੇ ਦਿਨੀਂ ਤਲਾਕ ਦਾ ਕੀਤਾ ਸੀ ਐਲਾਨ
ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬ ‘ਚ ਹੋੋਇਆ ਝੋਨਾ ਲਾਉਣ ਦਾ ਮੁਕਾਬਲਾ, ਪਿੰਡ ਮਾਖੇਵਾਲਾ ਰਿਹਾ ਜੇਤੂ, ਡੇਢ ਘੰਟੇ ਤੋਂ ਪਹਿਲਾਂ ਤਿੰਨ ਕਿੱਲਿਆਂ ‘ਚ ਲਗਾਇਆ ਝੋਨਾ

© Copyright Galactic Television & Communications Pvt. Ltd. 2026. All rights reserved.