ਬਾਣੀ ਸੰਧੂ ਨੇ ਆਪਣੇ ਮਾਪਿਆਂ ਤੇ ਦੋਸਤਾਂ ਦੇ ਨਾਲ ਮਨਾਇਆ ਜਨਮ ਦਿਨ, ਵੀਡੀਓ ਕੀਤਾ ਸਾਂਝਾ
ਬਾਣੀ ਸੰਧੂ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਆਪਣੇ ਮਾਪਿਆਂ ਦੇ ਨਾਲ ਬਰਥਡੇ ਸੈਲੀਬ੍ਰੇਟ ਕੀਤਾ ਹੈ। ਜਿਸ ਦਾ ਇੱਕ ਵੀਡੀਓ ਉਸਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।
ਬਾਣੀ ਸੰਧੂ (Baani Sandhu) ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਆਪਣੇ ਮਾਪਿਆਂ ਦੇ ਨਾਲ ਬਰਥਡੇ ਸੈਲੀਬ੍ਰੇਟ ਕੀਤਾ ਹੈ। ਜਿਸ ਦਾ ਇੱਕ ਵੀਡੀਓ ਉਸਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੀ ਮਾਂ ਇੱਕ ਪਾਸੇ ਖੜੀ ਹੋਈ ਹੈ ਅਤੇ ਬਾਣੀ ਸੰਧੂ ਕੇਕ ਕੱਟਦੇ ਹੋਏ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਗਾਇਕਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ । ਉਸ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਗਾਇਕੀ ਦੇ ਖੇਤਰ ‘ਚ ਕਿਵੇਂ ਆਈ ਬਾਣੀ
ਬਾਣੀ ਸੰਧੂ ਨੂੰ ਗਾਇਕੀ ਦਾ ਬਹੁਤ ਜ਼ਿਆਦਾ ਸ਼ੌਂਕ ਸੀ ਅਤੇ ਉਹ ਸ਼ੁਰੂ ਤੋਂ ਹੀ ਗਾਇਕਾ ਬਣਨਾ ਚਾਹੁੰਦੀ ਸੀ । ਹਾਲਾਂਕਿ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਬੈਂਕ ‘ਚ ਜੌਬ ਕਰਦੀ ਸੀ, ਪਰ ਬਾਣੀ ਦੀ ਸੰਗੀਤ ਪ੍ਰਤੀ ਖਿੱਚ ਕਾਰਨ ਉਹ ਇਸ ਖੇਤਰ ‘ਚ ਆਈ । ਉਸ ਦਾ ਇਹ ਸ਼ੌਂਕ ਹੀ ਉਸ ਦਾ ਪ੍ਰੋਫੈਸ਼ਨ ਬਣ ਗਿਆ ।
ਬਾਣੀ ਸੰਧੂ ਦਾ ਵਰਕ ਫ੍ਰੰਟ
ਬਾਣੀ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਬਾਣੀ ਸੰਧੂ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰ ਚੁੱਕੇ ਹਨ । ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਮੈਡਲ’ ਵੀ ਆਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।