ਦਿਲਜੀਤ ਦੋਸਾਂਝ ਨੇ ਚੁੱਲ੍ਹੇ ‘ਤੇ ਰੋਟੀਆਂ ਪਕਾਉਂਦੀ ਬੀਬੀ ਨਾਲ ਸਾਂਝਾ ਕੀਤਾ ਵੀਡੀਓ
ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਪੰਜਾਬ ਆਏ ਹੋਏ ਹਨ । ਬੀਤੇ ਦਿਨੀਂ ਉਹ ਪੰਜਾਬ ਦੇ ਪਟਿਆਲਾ ਸ਼ਹਿਰ ਸਥਿਤ ਵਾਣ ਬਜ਼ਾਰ ‘ਚ ਸ਼ੂਟਿੰਗ ਕਰਦੇ ਹੋਏ ਨਜ਼ਰ ਆ ਰਹੇ ਸਨ । ਜਿਸ ਤੋਂ ਬਾਅਦ ਉਨ੍ਹਾਂ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਦਿਲਜੀਤ ਦੋਸਾਂਝ ਚੁੱਲ੍ਹੇ ਤੇ ਰੋਟੀਆਂ ਪਕਾ ਰਹੀ ਇੱਕ ਬਜ਼ੁਰਗ ਬੀਬੀ ਕੋਲ ਬੈਠੇ ਹੋਏ ਨਜ਼ਰ ਆ ਰਹੇ ਹਨ ।
ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਪੰਜਾਬ ਆਏ ਹੋਏ ਹਨ । ਬੀਤੇ ਦਿਨੀਂ ਉਹ ਪੰਜਾਬ ਦੇ ਪਟਿਆਲਾ ਸ਼ਹਿਰ ਸਥਿਤ ਵਾਣ ਬਜ਼ਾਰ ‘ਚ ਸ਼ੂਟਿੰਗ ਕਰਦੇ ਹੋਏ ਨਜ਼ਰ ਆ ਰਹੇ ਸਨ । ਜਿਸ ਤੋਂ ਬਾਅਦ ਉਨ੍ਹਾਂ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਦਿਲਜੀਤ ਦੋਸਾਂਝ ਚੁੱਲ੍ਹੇ ਤੇ ਰੋਟੀਆਂ ਪਕਾ ਰਹੀ ਇੱਕ ਬਜ਼ੁਰਗ ਬੀਬੀ ਕੋਲ ਬੈਠੇ ਹੋਏ ਨਜ਼ਰ ਆ ਰਹੇ ਹਨ । ਬੀਬੀ ਰੋਟੀਆਂ ਪਕਾ ਰਹੀ ਹੈ ਅਤੇ ਦਿਲਜੀਤ ਉਸ ਦੇ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ । ਦਿਲਜੀਤ ਦੋਸਾਂਝ ਦੀ ਟੀਮ ਦੇ ਵੱਲੋਂ ਇਸ ਵੀਡੀਓ ਨੂੰ ਸਾਂਝਾ ਕੀਤਾ ਗਿਆ ਹੈ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਇਮਤਿਆਜ਼ ਅਲੀ ਦੇ ਨਾਲ ਰਲ ਕੇ ਕਿਸੇ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਇਸ ਤੋਂ ਪਹਿਲਾਂ ਵੀ ਉਹ ਇਮਤਿਆਜ਼ ਅਲੀ ਦੇ ਨਾਲ ਫ਼ਿਲਮ ‘ਅਮਰ ਸਿੰਘ ਚਮਕੀਲਾ’ ਵਿੱਚ ਕੰਮ ਕਰ ਚੁੱਕੇ ਹਨ । ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਆਪਣੇ ਕਈ ਗੀਤ ਵੀ ਰਿਲੀਜ਼ ਕਰ ਚੁੱਕੇ ਹਨ ।
_1504067794b8f8b2f96da9a49802548b_1280X720.webp)
ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।ਪਿਛਲੇ ਕਈ ਸਾਲਾਂ ਤੋਂ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ।