ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ

ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਪੁੱਤਰ ਦੇ ਨਾਲ ਫੋਟੋ ਸ਼ੂਟ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ “ਸਾਡੇ ਨਵਜੰਮੇ ਪੁੱਤਰ ਕਵੀਰ ਦੇ ਫੋਟੋਸ਼ੂਟ ਨੂੰ ਇੰਨਾ ਸੁੰਦਰ ਅਤੇ ਯਾਦਗਾਰ ਬਣਾਉਣ ਲਈ ਤੁਹਾਡਾ ਧੰਨਵਾਦ।

By  Shaminder Kaur Kaler July 4th 2026 11:30 AM

ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਪੁੱਤਰ ਦੇ ਨਾਲ ਫੋਟੋ ਸ਼ੂਟ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ “ਸਾਡੇ ਨਵਜੰਮੇ ਪੁੱਤਰ ਕਵੀਰ ਦੇ ਫੋਟੋਸ਼ੂਟ ਨੂੰ ਇੰਨਾ ਸੁੰਦਰ ਅਤੇ ਯਾਦਗਾਰ ਬਣਾਉਣ ਲਈ ਤੁਹਾਡਾ ਧੰਨਵਾਦ।

ਮਨਹੀਰ ਦੀਆਂ ਫੋਟੋਆਂ ਤੋਂ ਲੈ ਕੇ ਹੁਣ ਕਵੀਰ ਦੀਆਂ ਫੋਟੋਆਂ ਤੱਕ, ਤੁਸੀਂ ਸਾਡੇ ਪਰਿਵਾਰ ਦੇ ਹਰ ਕੀਮਤੀ ਮੀਲ ਪੱਥਰ ਨੂੰ ਬਹੁਤ ਪਿਆਰ ਅਤੇ ਸਬਰ ਨਾਲ ਕੈਦ ਕੀਤਾ ਹੈ। ਤੁਸੀਂ ਸਾਡੇ ਨਾਲ ਕਦੇ ਵੀ ਗਾਹਕਾਂ ਵਾਂਗ ਵਿਵਹਾਰ ਨਹੀਂ ਕੀਤਾ - ਤੁਸੀਂ ਹਮੇਸ਼ਾ ਸਾਡੇ ਨਾਲ ਪਰਿਵਾਰ ਵਾਂਗ ਵਿਵਹਾਰ ਕੀਤਾ ਹੈ, ਅਤੇ ਇਸਦਾ ਅਰਥ ਸਾਡੇ ਲਈ ਦੁਨੀਆ ਹੈ।

ਇਨ੍ਹਾਂ ਯਾਦਾਂ ਨੂੰ ਸੰਭਾਲਣ ਲਈ ਤੁਹਾਡਾ ਧੰਨਵਾਦ ਜਿਨ੍ਹਾਂ ਨੂੰ ਅਸੀਂ ਹਮੇਸ਼ਾ ਲਈ ਸੰਭਾਲਾਂਗੇ। ਬਹੁਤ ਸਿਫਾਰਸ਼ ਕੀਤੀ ਜਾਂਦੀ ਹੈ”!  ਦ੍ਰਿਸ਼ਟੀ ਗਰੇਵਾਲ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਦੱਸ ਦਈਏ ਕਿ ਅਦਾਕਾਰਾ ਦੇ ਘਰ ਕੁਝ ਮਹੀਨੇ ਪਹਿਲਾਂ ਹੀ ਪੁੱਤਰ ਦਾ ਜਨਮ ਹੋਇਆ ਹੈ। ਇਸ ਤੋਂ ਪਹਿਲਾਂ ਅਦਾਕਾਰਾ ਦੇ ਘਰ ਧੀ ਨੇ ਜਨਮ ਲਿਆ ਸੀ।

ਕਈ ਫ਼ਿਲਮਾਂ ‘ਚ ਕੀਤਾ ਕੰਮ 

ਦ੍ਰਿਸ਼ਟੀ ਗਰੇਵਾਲ ਨੇ ਕਈ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਨ੍ਹਾਂ ਦੇ ਪਤੀ ਅਭੈ ਅੱਤਰੀ ਵੀ ਵਧੀਆ ਅਦਾਕਾਰ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਸ ਤੋਂ ਇਲਾਵਾ ਕਈ ਵੈੱਬ ਸੀਰੀਜ਼ ‘ਚ ਵੀ ਉਨ੍ਹਾਂ ਨੇ ਕੰਮ ਕੀਤਾ ਹੈ।

© Copyright Galactic Television & Communications Pvt. Ltd. 2026. All rights reserved.