ਸੁਨੰਦਾ ਸ਼ਰਮਾ ਦੇ ਨਜ਼ਦੀਕ ਪਹੁੰਚਿਆ ਇਹ ਮੁੰਡਾ, ਸਟੇਜ ਤੋਂ ਭੱਜੀ ਗਾਇਕਾ, ਵੀਡੀਓ ਹੋ ਰਿਹਾ ਵਾਇਰਲ

ਸੁਨੰਦਾ ਸ਼ਰਮਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਜਿਸ ‘ਚ ਉਹ ਕਿਤੇ ਪਰਫਾਰਮ ਕਰਦੀ ਹੋਈ ਨਜ਼ਰ ਆਈ ਹੈ।ਇਸੇ ਦੌਰਾਨ ਉਨ੍ਹਾਂ ਦਾ ਇੱਕ ਫੈਨ ਸਟੇਜ ‘ਤੇ ਚੜ੍ਹ ਆਉਂਦਾ ਹੈ । ਇਸ ਤੋਂ ਪਹਿਲਾਂ ਕਿ ਉਹ ਕੁਝ ਕਰ ਪਾਉਂਦਾ ਸੁਨੰਦਾ ਚੀਕ ਮਾਰ ਕੇ ਪਿੱਛੇ ਹਟ ਜਾਂਦੀ ਹੈ। ਸੁਨੰਦਾ ਸ਼ਰਮਾ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

By  Shaminder Kaur Kaler April 4th 2026 10:14 AM

ਸੁਨੰਦਾ ਸ਼ਰਮਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਜਿਸ ‘ਚ ਉਹ ਕਿਤੇ ਪਰਫਾਰਮ ਕਰਦੀ ਹੋਈ ਨਜ਼ਰ ਆਈ ਹੈ।ਇਸੇ ਦੌਰਾਨ ਉਨ੍ਹਾਂ ਦਾ ਇੱਕ ਫੈਨ ਸਟੇਜ ‘ਤੇ ਚੜ੍ਹ ਆਉਂਦਾ ਹੈ । ਇਸ ਤੋਂ ਪਹਿਲਾਂ ਕਿ ਉਹ ਕੁਝ ਕਰ ਪਾਉਂਦਾ ਸੁਨੰਦਾ ਚੀਕ ਮਾਰ ਕੇ ਪਿੱਛੇ ਹਟ ਜਾਂਦੀ ਹੈ। ਸੁਨੰਦਾ ਸ਼ਰਮਾ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਬਾਅਦ ਸੁਨੰਦਾ ਦੀ ਸਿਕਓਰਿਟੀ ‘ਚ ਸ਼ਾਮਿਲ ਲੋਕ ਸਟੇਜ ਤੋਂ ਇਸ ਸ਼ਖਸ ਨੂੰ ਫੜ੍ਹ ਕੇ ਥੱਲੇ ਲੈ ਆਉਂਦੇ ਹਨ ਅਤੇ ਕਾਰਵਾਈ ਕਰਦੇ ਹਨ । ਪਰ ਸੁਨੰਦਾ ਇਸ ਤੋਂ ਬਾਅਦ ਸਟੇਜ ਤੋਂ ਗਾਇਬ ਨਜ਼ਰ ਆਉਂਦੀ ਹੈ। 


ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ 

ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।


ਇਨ੍ਹੀਂ ਦਿਨੀਂ ਉਹ ਆਪਣੇ ਲਾਈਵ ਸ਼ੋਅ ਵੱਖ-ਵੱਖ ਸ਼ਹਿਰਾਂ ‘ਚ ਕਰ ਰਹੇ ਹਨ । ਸੁਨੰਦਾ ਸ਼ਰਮਾ ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ, ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਹਨ । ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਆਖਰੀ ਵਾਰ ਉਨ੍ਹਾਂ ਨੂੰ ਅਮਰਿੰਦਰ ਗਿੱਲ ਦੇ ਨਾਲ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ‘ਚ ਨਜ਼ਰ ਆਏ ਸਨ ।


Related Post

ਰੇਸ਼ਮ ਸਿੰਘ ਅਨਮੋਲ ਨੇ ਖਰਾਬ ਫਿਊਲ ਨੂੰ ਲੈ ਕੇ ਸ਼ੇਅਰ ਕੀਤਾ ਸੀ ਵੀਡੀਓ, ਗਾਇਕ ਨੇ ਕਿਹਾ ‘ਕਈ ਲੋਕਾਂ ਨੇ ਦਿੱਤੀਆਂ ਧਮਕੀਆਂ’
"ਤੂੰ ਸਭ ਤੋਂ ਬਦਸੂਰਤ ਔਰਤ ਹੈ" ਅਪਰਾ ਮਹਿਤਾ ਨੇ ਪਤੀ ਦਰਸ਼ਨ ਜਰੀਵਾਲਾ ਦੇ 20 ਸਾਲ ਪੁਰਾਣੇ ਤੰਜ ਦਾ ਕੀਤਾ ਖੁਲਾਸਾ
ਵਿੱਕੀ ਕੌਸ਼ਲ ਨੇ ਕੈਟਰੀਨਾ ਕੈਫ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ

© Copyright Galactic Television & Communications Pvt. Ltd. 2026. All rights reserved.