ਗੁਰੁ ਰੰਧਾਵਾ ਦੇ ਜਿੰਮ ਦੇ ਬਾਹਰ 6-7 ਰਾਊਂਡ ਫਾਇਰ ਕੀਤੇ ਗਏ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ
ਦਿੱਲੀ ਤੋਂ ਗੁਰੁ ਰੰਧਾਵਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਗਾਇਕ ਗੁਰੁ ਰੰਧਾਵਾ ਦੇ ਜਿੰਮ ਦੇ ਬਾਹਰ ਫਾਇਰਿੰਗ ਹੋਈ ਹੈ। ਪੱਛਮ ਵਿਹਾਰ ਇਲਾਕੇ ‘ਚ ਸਥਿਤ ਜਿੰਮ ਦੇ ਬਾਹਰ ਤਾਬੜਤੋੜ ਫਾਈਰਿੰਗ ਕੀਤੀ ਗਈ ਹੈ।
ਦਿੱਲੀ ਤੋਂ ਗੁਰੁ ਰੰਧਾਵਾ (Guru Randhawa) ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਗਾਇਕ ਗੁਰੁ ਰੰਧਾਵਾ ਦੇ ਜਿੰਮ ਦੇ ਬਾਹਰ ਫਾਇਰਿੰਗ ਹੋਈ ਹੈ। ਪੱਛਮ ਵਿਹਾਰ ਇਲਾਕੇ ‘ਚ ਸਥਿਤ ਜਿੰਮ ਦੇ ਬਾਹਰ ਤਾਬੜਤੋੜ ਫਾਈਰਿੰਗ ਕੀਤੀ ਗਈ ਹੈ।ਖਬਰਾਂ ਮੁਤਾਬਕ ਛੇ ਸੱਤ ਰਾਊਂਡ ਫਾਇਰ ਕੀਤੇ ਗਏ ਹਨ।

ਬਾਈਕ ਸਵਾਰ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।ਛੇ ਸੱਤ ਰਾਊਂਡ ਫਾਇਰ ਕਰਨ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ। ਜਿਸ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਹੌਲ ਹੈ।
ਇਸ ਫਾਇਰਿੰਗ ਤੋਂ ਬਾਅਦ ਇੱਕ ਆਡੀਓ ਵਾਇਰਲ ਹੋਈ ਹੈ। ਜਿਸ ‘ਚ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਜੁੜੇ ਮੈਂਬਰਾਂ ਨੇ ਇਸ ਫਾਇਰਿੰਗ ਨੂੰ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਇਹ ਆਡੀਓ ਕਲਿੱਪ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।

ਇਸ ਆਡੀਓ ‘ਚ ਕਥਿਤ ਤੌਰ ‘ਤੇ ਖੁਦ ਨੂੰ ਲਾਰੈਂਸ ਗੈਂਗ ਨਾਲ ਜੁੜਿਆ ਦੱਸਣ ਵਾਲਾ ਅਨਿਲ ਪੰਡਤ ਨਾਮਕ ਵਿਅਕਤੀ ਕਥਿਤ ਤੌਰ ‘ਤੇ ਇਹ ਕਹਿੰਦਾ ਹੋਇਆ ਸੁਣਾਈ ਦੇ ਰਿਹਾ ਹੈ ਕਿ ਜੋ ਇਹ ਫਾਇਰਿੰਗ ਹੋਈ ਹੈ ।

ਇਹ ਇਸ ਲਈ ਕਰਵਾਈ ਗਈ ਹੈ ਕਿਉਂਕਿ ਗੁਰੁ ਰੰਧਾਵਾ ਦੀਆਂ ਸਲਮਾਨ ਖ਼ਾਨ ਦੇ ਨਾਲ ਨਜ਼ਦੀਕੀਆਂ ਵਧ ਰਹੀਆਂ ਹਨ। ਸਲਮਾਨ ਖ਼ਾਨ ਬਿਸ਼ਨੋਈ ਗੈਂਗ ਦਾ ਦੁਸਮਣ ਹੈ। ਹਾਲਾਂਕਿ ਇਸ ਵਾਇਰਲ ਪੋਸਟ ਦੀ ਹਾਲੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋ ਸਕੀ ਹੈ।