ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਪੁੱਤ ਦੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ
ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਕੁਝ ਤਵਸੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਕੁਝ ਤਵਸੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ “ਏਕਮ ਤੂੰ ਸਾਡੀ ਸਨਸ਼ਾਈਨ ਹੈਂ।ਅਸੀਂ ਤੈਨੂੰ ਬਹੁਤ ਪਿਆਰ ਕਰਦੇ ਹਾਂ।

ਜਨਮ ਦਿਨ ਮੁਬਾਰਕ ਹੋਵੇ ਸਾਡੇ ਪਿਆਰੇ ਪੁੱਤਰ”। ਜਿਉਂ ਹੀ ਗਿੱਪੀ ਗਰੇਵਾਲ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਫੈਨਸ ਦੇ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਏਕਮ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਡਾਇਰੈਕਸ਼ਨ ਦੇ ਗੁਰ ਸਿੱਖ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਹ ਅਦਾਕਾਰੀ ਵੀ ਕਰ ਰਿਹਾ ਹੈ । ਜਲਦ ਹੀ ਉਸ ਦੀ ਇੱਕ ਫ਼ਿਲਮ ਵੀ ਰਿਲੀਜ਼ ਹੋਣ ਜਾ ਰਹੀ ਹੈ।

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਹ ਸਰਗਰਮ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨੂੰ ਫ਼ਿਲਮ ‘ਅਕਾਲ’ ਦੇ ਲਈ ਦਾਦਾ ਸਾਹਬ ਫਾਲਕੇ ਅਵਾਰਡ ਵੀ ਮਿਲਿਆ ਹੈ।ਇਸ ਤੋਂ ਇਲਾਵਾ ਜਲਦ ਹੀ ਉਹ ਹੋਰ ਕਈ ਨਵੇਂ ਪ੍ਰੋਜੈਕੇਟਸ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।