ਗਿੱਪੀ ਗਰੇਵਾਲ ਦਾ ਪੁੱਤਰ ਗੁਰਬਾਜ਼ ਗਰੇਵਾਲ ਵੀ ਪਿਤਾ ਦਾ ਸਟੈਪ ਕਰਦਾ ਆਇਆ ਨਜ਼ਰ, ਵੇਖੋ ਕਿਊਟ ਵੀਡੀਓ
ਗਿੱਪੀ ਗਰੇਵਾਲ ਦਾ ਪੁੱਤਰ ਗੁਰਬਾਜ਼ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗੁਰਬਾਜ਼ ਗਰੇਵਾਲ ਆਪਣੇ ਪਿਤਾ ਦਾ ਸਟੈਪ ਕਰਦਾ ਹੋਇਆ ਨਜ਼ਰ ਆ ਰਿਹਾ ਹੈ।ਪਰ ਛਿੰਦਾ ਗਰੇਵਾਲ ਸਮਝਾਉਂਦਾ ਹੈ ਕਿ ਇਸ ਤਰ੍ਹਾਂ ਨਹੀਂ ਕਰਨਾ ਅਤੇ ਉਹ ਉਸ ਨੂੰ ਇਹ ਸਟੈਪ ਕਰਨ ਦਾ ਸਹੀ ਤਰੀਕਾ ਦੱਸਦਾ ਹੈ।

ਸੋਸ਼ਲ ਮੀਡੀਆ ‘ਤੇ ਗੁਰਬਾਜ਼ ਗਰੇਵਾਲ ਤੇ ਛਿੰਦਾ ਗਰੇਵਾਲ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਨੂੰ ਵੀ ਇਹ ਵੀਡੀਓਜ਼ ਪਸੰਦ ਆ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।
ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਕੈਰੀ ਆਨ ਜੱਟਾ-੪’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਬਹੁਤ ਐਕਸਾਈਟਡ ਹਨ ਅਤੇ ਗਿੱਪੀ ਗਰੇਵਾਲ ਦੇ ਨਾਲ ਸਰਗੁਨ ਮਹਿਤਾ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ‘ਅਰਦਾਸ’, ‘ਅਰਦਾਸ ਕਰਾਂ’, ‘ਮਾਂ’ ‘ਅਕਾਲ’ ਵਰਗੀਆਂ ਬਿਹਤਰੀਨ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।