ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਦੇ ਮਾਮਾ ਜੀ ਦਾ ਹੋਇਆ ਦਿਹਾਂਤ, ਗਾਇਕਾ ਨੇ ਭਾਵੁਕ ਪੋਸਟ ਕੀਤੀ ਸਾਂਝੀ

ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੇ ਮਾਮਾ ਜੀ ਦਾ ਦਿਹਾਂਤ ਹੋ ਗਿਆ ਹੈ। ਜਿਸ ਨੂੰ ਲੈ ਕੇ ਗਾਇਕਾ ਨੇ ਇੱਕ ਭਾਵੁਕ ਪੋਸਟ ਵੀ ਸਾਂਝੀ ਕੀਤੀ ਹੈ। ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਮਾਮਾ ਜੀ ਦੇ ਨਾਲ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

By  Shaminder Kaur Kaler January 12th 2026 02:06 PM

 ਕੁਲਵਿੰਦਰ ਕੈਲੀ (Kulwinder Kally) ਤੇ ਗੁਰਲੇਜ ਅਖਤਰ (Gurlej Akhtar)ਦੇ ਮਾਮਾ ਜੀ ਦਾ ਦਿਹਾਂਤ ਹੋ ਗਿਆ ਹੈ। ਜਿਸ ਨੂੰ ਲੈ ਕੇ ਗਾਇਕਾ ਨੇ ਇੱਕ ਭਾਵੁਕ ਪੋਸਟ ਵੀ ਸਾਂਝੀ ਕੀਤੀ ਹੈ। ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਮਾਮਾ ਜੀ ਦੇ ਨਾਲ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਲਿਖਿਆ “ਕਦੇ ਸੋਚਿਆ ਵੀ ਨਹੀਂ ਸੀ ਮਾਮਾ ਜੀ ਤੁਸੀਂ ਸਾਡਾ ਸਾਥ ਏਨਾਂ ਜਲਦੀ ਛੱਡ ਦਿਓਗੇ।ਤੁਹਾਡਾ ਹੱਸਦਾ ਚਿਹਰਾ ਅੱਖਾਂ ਮੂਹਰੇ ਓਦਾਂ ਹੀ ਘੁੰਮੀ ਜਾ ਰਿਹਾ ।

ਮੈਂ ਤਾਂ ਬਹੁਤ ਦੁਖੀ ਹਾਂ ਮਾਮਾ ਜੀ, ਪਰ ਕੀ ਕਰੀਏ ਰੱਬ ਮੂਹਰੇ ਕੋਈ ਜ਼ੋਰ ਨਹੀਂ ਚੱਲਦਾ। ਰੈਸਟ ਇਨ ਪੀਸ ਮਾਮਾ ਜੀ ਸ਼੍ਰੀ ਬਲਜਿੰਦਰ ਸਿੰਘ ਜੀ”। ਗੁਰਲੇਜ ਅਖਤਰ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਮਾਮਾ ਜੀ ਦੇ ਦਿਹਾਂਤ ਤੇ ਸੋਗ ਪ੍ਰਗਟ ਕੀਤਾ ਗਿਆ ।

ਗੁਰਲੇਜ ਅਖਤਰ ਦਾ ਵਰਕ ਫ੍ਰੰਟ 

ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਗਾਇਕ ਹਨ । ਇਸ ਜੋੜੀ ਨੇ ਇੱਕਠਿਆਂ ਵੀ ਕਈ ਗੀਤ ਗਾਏ ਹਨ। ਜਿਸ ‘ਚ ਠੁੱਕਬਾਜ਼, ਸੋਹਣੀਏ ਜੇ ਮੈਂ ਤੇਰੇ ਨਾਲ ਦਗਾ ਕਮਾਵਾਂ ਸਣੇ ਕਈ ਹਿੱਟ ਗੀਤ ਗਾਏ ਹਨ । ਗੁਰਲੇਜ ਅਖਤਰ ਦਾ ਪੂਰਾ ਪਰਿਵਾਰ ਗਾਇਕੀ ਦੇ ਖੇਤਰ ਨੂੰ ਸਮਰਪਿਤ ਹੈ।

© Copyright Galactic Television & Communications Pvt. Ltd. 2026. All rights reserved.