ਗੁਰਨਾਮ ਭੁੱਲਰ ਨੇ ਆਪਣੇ ਖ਼ਾਸ ਦੋਸਤ ਜਸਵਿੰਦਰ ਲਹਿਰੀ ਦੇ ਜਨਮ ਦਿਨ ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਗੁਰਨਾਮ ਭੁੱਲਰ ਨੇ ਆਪਣੇ ਖ਼ਾਸ ਦੋਸਤ ਤੇ ਸਹਿਯੋਗੀ ਜਸਵਿੰਦਰ ਲਹਿਰੀ ਦਾ ਜਨਮ ਦਿਨ ਮਨਾਇਆ । ਜਿਸ ਦੀਆਂ ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਸਹਿਯੋਗੀ ਤੇ ਦੋਸਤ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ।

By  Shaminder Kaur Kaler January 7th 2026 03:06 PM

ਗੁਰਨਾਮ ਭੁੱਲਰ  (Gurnam Bhullar) ਨੇ ਆਪਣੇ ਖ਼ਾਸ ਦੋਸਤ ਤੇ ਸਹਿਯੋਗੀ ਜਸਵਿੰਦਰ ਲਹਿਰੀ ਦਾ ਜਨਮ ਦਿਨ ਮਨਾਇਆ । ਜਿਸ ਦੀਆਂ ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਸਹਿਯੋਗੀ ਤੇ ਦੋਸਤ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ। ਗੁਰਨਾਮ ਭੁੱਲਰ ਨੇ ਇੱਕ ਤੋਂ ਬਾਅਦ ਇੱਕ ਤਸਵੀਰਾਂ ਸਾਂਝੀਆਂ ਕੀਤੀਆਂ ।

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੈ ਕਿ ਗਾਇਕ ਆਪਣੇ ਇਸ ਖ਼ਾਸ ਦੋਸਤ ਦੇ ਜਨਮ ਦਿਨ ਤੇ ਕੇਕ ਕਟਵਾਉਂਦਾ ਹੋਇਆ ਨਜ਼ਰ ਆ ਰਿਹਾ ਹੈ।ਜਿਉਂ ਹੀ ਗੁਰਨਾਮ ਭੁੱਲਰ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਦੋਸਤ ਦੇ ਜਨਮ ਦਿਨ ‘ਤੇ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

ਗੁਰਨਾਮ ਭੁੱਲਰ ਦਾ ਵਰਕ ਫ੍ਰੰਟ 

ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਅਤੇ ਸ਼ੁਰੂਆਤੀ ਦੌਰ ‘ਚ ਉਹ ਕਈ ਰਿਆਲਟੀ ਸ਼ੋਅ ‘ਚ ਨਜ਼ਰ ਆਏ ਸਨ ।

ਜਿੱਥੇ ਉਨ੍ਹਾਂ ਨੇ ਆਪਣੀ ਪਰਫਾਰਮੈਂਸ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ । ਗੁਰਨਾਮ ਭੁੱਲਰ ਨੇ ਗੀਤਾਂ ਦੇ ਨਾਲ ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਜਿਸ ‘ਚ ਸੁਰਖੀ ਬਿੰਦੀ, ਗੁੱਡੀਆਂ ਪਟੋਲੇ, ਸੁਰਖੀ ਬਿੰਦੀ, ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ,ਜਿੰਦ ਮਾਹੀ, ਰੋਜ਼, ਰੋਜ਼ੀ ਤੇ ਗੁਲਾਬ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰਕੇ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ।

Related Post

ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ
ਅਕਾਂਕਸ਼ਾ ਚਮੋਲਾ ਨੇ ਕਿਹਾ ‘ਮੇਰੇ ਕੁੜੀਆਂ ਨਾਲ ਰਹੇ ਹਨ ਸਬੰਧ’, ਬੀਤੇ ਦਿਨੀਂ ਤਲਾਕ ਦਾ ਕੀਤਾ ਸੀ ਐਲਾਨ
ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬ ‘ਚ ਹੋੋਇਆ ਝੋਨਾ ਲਾਉਣ ਦਾ ਮੁਕਾਬਲਾ, ਪਿੰਡ ਮਾਖੇਵਾਲਾ ਰਿਹਾ ਜੇਤੂ, ਡੇਢ ਘੰਟੇ ਤੋਂ ਪਹਿਲਾਂ ਤਿੰਨ ਕਿੱਲਿਆਂ ‘ਚ ਲਗਾਇਆ ਝੋਨਾ

© Copyright Galactic Television & Communications Pvt. Ltd. 2026. All rights reserved.