ਚੱਲਦੇ ਸ਼ੋਅ ‘ਚ ਜੈਸਮੀਨ ਸੈਂਡਲਾਸ ਦੀ ਫਟ ਗਈ ਡਰੈੱਸ , ਵੀਡੀਓ ਹੋਇਆ ਵਾਇਰਲ
ਜੈਸਮੀਨ ਸੈਂਡਲਾਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਕਿਤੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ। ਪਰ ਇਸੇ ਦੌਰਾਨ ਉਸ ਦਾ ਬਲਾਊਜ਼ ਫਟ ਜਾਂਦਾ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।
ਜੈਸਮੀਨ ਸੈਂਡਲਾਸ (Jasmine Sandlas) ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਕਿਤੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ। ਪਰ ਇਸੇ ਦੌਰਾਨ ਉਸ ਦਾ ਬਲਾਊਜ਼ ਫਟ ਜਾਂਦਾ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਤੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਜੈਸਮੀਨ ਸੈਂਡਲਾਸ ਦਾ ਵਰਕ ਫ੍ਰੰਟ
ਜੈਸਮੀਨ ਸੈਂਡਲਾਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਦੇ ਲਈ ਵੀ ਗੀਤ ਗਾਏ ਹਨ। ਪਾਲੀਵੁੱਡ ‘ਚ ਉਹ ਗੁਲਾਬੀ ਕਵੀਨ ਦੇ ਨਾਂਅ ਨਾਲ ਮਸ਼ਹੂਰ ਹਨ। ਉਨ੍ਹਾਂ ਨੇ ਈਲੀਗਲ ਵੈਪਨ, ਬੰਬ ਆ ਗਿਆ, ਨੱਚਣਾ ਨਹੀਂ ਆਉਂਦਾ ਸਣੇ ਕਈ ਹਿੱਟ ਗੀਤ ਗਾਏ ਹਨ ।
ਜੈਸਮੀਨ ਸੈਂਡਲਾਸ ਬੇਬਾਕ ਅੰਦਾਜ਼ ਲਈ ਮਸ਼ਹੂਰ
ਜੈਸਮੀਨ ਸੈਂਡਲਾਸ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ ਅਤੇ ਉਸਦਾ ਇਹ ਬੇਬਾਕ ਅੰਦਾਜ਼ ਉਨ੍ਹਾਂ ਦੇ ਗੀਤਾਂ ‘ਚ ਵੀ ਝਲਕਦਾ ਹੈ।ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਇੱਕ ਗੀਤ ਆਇਆ ਸੀ, ਜਿਸ ‘ਚ ਉਨ੍ਹਾਂ ਦੀ ਰਿਵੀਲਿੰਗ ਡਰੈਸ ਨੂੰ ਲੈ ਕੇ ਕਾਫੀ ਟਰੋਲ ਕੀਤਾ ਗਿਆ ਸੀ।