ਜੈਸਮੀਨ ਸੈਂਡਲਾਸ ਨੇ ਆਪਣੇ ਡਾਂਸ ਦਾ ਵੀਡੀਓ ਕੀਤਾ ਸਾਂਝਾ, ਮਸਤੀ ‘ਚ ਝੂਮਦੀ ਆਈ ਨਜ਼ਰ

ਜੈਸਮੀਨ ਸੈਂਡਲਾਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

By  Shaminder Kaur Kaler April 10th 2026 04:40 PM

ਜੈਸਮੀਨ ਸੈਂਡਲਾਸ (Jasmine Sandlas) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ। ਪਿਛਲੇ ਕਈ ਦਿਨਾਂ ਤੋਂ ਉਹ ਆਪਣੇ ਗੀਤ ‘ਜਾਈਏ ਸੱਜਣਾ’ ਨੂੰ ਲੈ ਕੇ ਚਰਚਾ ‘ਚ ਹੈ। ਇਸ ਗੀਤ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਖਬਰਾਂ ਤਾਂ ਇਹ ਵੀ ਸਾਹਮਣੇ ਆਈਆਂ ਹਨ ਕਿ ਜੈਮਸੀਨ ਨੇ ਇਸ ਲਈ ਮੋਟੀ ਫੀਸ ਵਸੂਲੀ ਹੈ। ਹੁਣ ਜੈਸਮੀਨ ਸੈਂਡਲਾਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।


ਇੱਕ ਫੈਨ ਨੇ ਲਿਖਿਆ ‘ਰਣਵੀਰ ਸਿੰਘ ਦੇ ਨਾਲੋਂ ਜ਼ਿਆਦਾ ਐਨਰਜੀ ਤਾਂ ਇਨ੍ਹਾਂ ‘ਚ ਹੈ। ਜਦੋਂਕਿ ਇੱਕ ਹੋਰ ਨੇ ਲਿਖਿਆ ‘ਮੈਮ ਤੁਸੀਂ ਸਾਨੂੰ ਬਹੁਤ ਸਾਰੇ ਵਧੀਆ ਗੀਤ ਦਿੱਤੇ ਹਨ’। ਜਦੋਂਕਿ ਇੱਕ ਹੋਰ ਯੂਜ਼ਰ ਨੇ ਲਿਖਿਆ ‘ਮੈਮ ਆਪਨੇ ਏਕ ਬਾਤ ਸਿਖਾ ਦੀ ਕਿ ਲਾਈਫ ਅਪਨੇ ਤਰੀਕੇ ਸੀ ਜੀਨੀ ਹੋਤੀ ਹੈ। ਖੁਦ ਕੀ ਸੁਣੋ ਸਿਰਫ਼”। ਇਸ ਤੋਂ ਇਲਾਵਾ ਹੋਰ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 


ਜੈਸਮੀਨ ਸੈਂਡਲਾਸ ਦਾ ਵਰਕ ਫ੍ਰੰਟ 

ਜੈਸਮੀਨ ਸੈਂਡਲਾਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਪੰਜਾਬੀ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਉਨ੍ਹਾਂ ਨੂੰ ਲੰਮਾ ਸਮਾਂ ਸੰਘਰਸ਼ ਕਰਨਾ ਪਿਆ ਹੈ। ਜਿਸ ਤੋਂ ਬਾਅਦ ਇੰਡਸਟਰੀ ‘ਚ ਉਨ੍ਹਾਂ ਨੇ ਇਹ ਮੁਕਾਮ ਹਾਸਲ ਕੀਤਾ ਹੈ। 

© Copyright Galactic Television & Communications Pvt. Ltd. 2026. All rights reserved.