ਜੋਤੀ ਨੂਰਾਂ ਦੇ ਪਿਤਾ ਦੀ ਹਾਲਤ ਨਾਜ਼ੁਕ, ਪਰ ਪਿਤਾ ਦਾ ਹਾਲ ਜਾਨਣ ਨਹੀਂ ਪਹੁੰਚੀ ਗਾਇਕਾ

ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਭਰਤੀ ਹਨ। ਉਨ੍ਹਾਂ ਦੇ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਸਪਤਾਲ ਦੇ ਬੈੱਡ ਤੇ ਪਏ ਜੋਤੀ ਨੂਰਾਂ ਦੇ ਪਿਤਾ ਗੁਲਸ਼ਨ ਮੀਰ ਹਸਪਤਾਲ ਦੇ ਬੈੱਡ 'ਤੇ ਪਏ ਵੀ ਆਪਣੀ ਧੀ ਨੂੰ ਯਾਦ ਕਰ ਰਹੇ ਹਨ ਅਤੇ ਧੀ ਦੇ ਵਿਯੋਗ 'ਚ ਰੋ ਰਹੇ ਹਨ ।

By  Shaminder Kaur Kaler February 14th 2026 12:40 PM

ਗਾਇਕਾ ਜੋਤੀ ਨੂਰਾਂ (Jyoti Nooran) ਦੇ ਪਿਤਾ ਹਸਪਤਾਲ 'ਚ ਭਰਤੀ ਹਨ। ਉਨ੍ਹਾਂ ਦੇ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਸਪਤਾਲ ਦੇ ਬੈੱਡ ਤੇ ਪਏ ਜੋਤੀ ਨੂਰਾਂ ਦੇ ਪਿਤਾ ਗੁਲਸ਼ਨ ਮੀਰ ਹਸਪਤਾਲ ਦੇ ਬੈੱਡ 'ਤੇ ਪਏ ਵੀ ਆਪਣੀ ਧੀ ਨੂੰ ਯਾਦ ਕਰ ਰਹੇ ਹਨ ਅਤੇ ਧੀ ਦੇ ਵਿਯੋਗ 'ਚ ਰੋ ਰਹੇ ਹਨ । ਸੋਸ਼ਲ ਮੀਡੀਆ ਤੇ ਗੁਲਸ਼ਨ ਮੀਰ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।


ਜੋਤੀ ਨੂਰਾਂ ਦੇ ਪਰਿਵਾਰ ਵਾਲੇ ਕਹਿ ਰਹੇ ਹਨ ਕਿ ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ ਵੰਡਾਉਂਦੀਆਂ ਨੇ, ਪਰ ਇਹਨੇ ਤਾਂ ਕੋਈ ਦੁੱਖ ਨਹੀਂ ਵੰਡਾਇਆ । ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਜੋਤੀ ਨੂਰਾਂ ਦੀ ਭੈਣ ਰੀਤੂ ਨੂਰਾਂ ਨੇ ਆਪਣੇ ਪਿਤਾ ਦੀ ਸਿਹਤ ਨੂੰ ਲੈ ਕੇ ਵੀਡੀਓ ਸਾਂਝਾ ਕੀਤਾ ਸੀ । ਜਿਸ 'ਚ ਉਸ ਦੇ ਪਿਤਾ ਹਸਪਤਾਲ ਦੇ ਬੈੱਡ 'ਤੇ ਪਏ ਹੋਏ ਨਜ਼ਰ ਆਏ ਸਨ।ਪਰ ਕਿਸੇ ਕਾਰਨ ਜੋਤੀ ਨੂਰਾਂ ਹਾਲੇ ਤੱਕ ਉਨ੍ਹਾਂ ਦਾ ਹਾਲ ਚਾਲ ਜਾਨਣ ਦੇ ਲਈ ਨਹੀਂ ਪਹੁੰਚੀ ਹੈ।


ਜੋਤੀ ਨੂਰਾਂ ਦਾ ਵਰਕ ਫਰੰਟ
ਜੋਤੀ ਨੂਰਾਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਪਹਿਲਾਂ ਦੋਵੇਂ ਭੈਣਾਂ ਇੱਕਠੀਆਂ ਗਾਉਂਦੀਆਂ ਸਨ, ਪਰ ਇਸ ਤੋਂ ਦੋਵਾਂ ਦੀ ਜੋੜੀ ਟੁੱਟ ਗਈ ਸੀ।


Related Post

ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ
ਅਕਾਂਕਸ਼ਾ ਚਮੋਲਾ ਨੇ ਕਿਹਾ ‘ਮੇਰੇ ਕੁੜੀਆਂ ਨਾਲ ਰਹੇ ਹਨ ਸਬੰਧ’, ਬੀਤੇ ਦਿਨੀਂ ਤਲਾਕ ਦਾ ਕੀਤਾ ਸੀ ਐਲਾਨ
ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬ ‘ਚ ਹੋੋਇਆ ਝੋਨਾ ਲਾਉਣ ਦਾ ਮੁਕਾਬਲਾ, ਪਿੰਡ ਮਾਖੇਵਾਲਾ ਰਿਹਾ ਜੇਤੂ, ਡੇਢ ਘੰਟੇ ਤੋਂ ਪਹਿਲਾਂ ਤਿੰਨ ਕਿੱਲਿਆਂ ‘ਚ ਲਗਾਇਆ ਝੋਨਾ

© Copyright Galactic Television & Communications Pvt. Ltd. 2026. All rights reserved.