ਕੁਲਰਾਜ ਰੰਧਾਵਾ ਨੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਵਧਾਈ

ਅਦਾਕਾਰਾ ਕੁਲਰਾਜ ਰੰਧਾਵਾ ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ਤੇ ਕੁਝ ਤਸਵੀਰਾਂ ਸਾਂਝੀਆ ਕਰਦੇ ਹੋਏ ਮਾਪਿਆਂ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ।ਅਦਾਕਾਰਾ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਕੈਪਸ਼ਨ ਵੀ ਲਿਖਿਆ ‘ਮੇਰੇ ਡੈਡੀ 80 ਸਾਲ ਦੇ ਹੋ ਗਏ! ਤੁਹਾਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਅਤੇ ਆਉਣ ਵਾਲੀਆਂ ਹੋਰ ਬਹੁਤ ਸਾਰੀਆਂ ਸ਼ੁਭਕਾਮਨਾਵਾਂ!

By  Shaminder Kaur Kaler December 9th 2025 01:11 PM -- Updated: December 9th 2025 01:13 PM

ਅਦਾਕਾਰਾ ਕੁਲਰਾਜ ਰੰਧਾਵਾ (Kulraj Randhawa )ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ਤੇ ਕੁਝ ਤਸਵੀਰਾਂ ਸਾਂਝੀਆ ਕਰਦੇ ਹੋਏ ਮਾਪਿਆਂ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ।ਅਦਾਕਾਰਾ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਕੈਪਸ਼ਨ ਵੀ ਲਿਖਿਆ ‘ਮੇਰੇ ਡੈਡੀ 80 ਸਾਲ ਦੇ ਹੋ ਗਏ!  ਤੁਹਾਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਅਤੇ ਆਉਣ ਵਾਲੀਆਂ ਹੋਰ ਬਹੁਤ ਸਾਰੀਆਂ ਸ਼ੁਭਕਾਮਨਾਵਾਂ! ਸਿਹਤ ਅਤੇ ਖੁਸ਼ਹਾਲੀ ਹਮੇਸ਼ਾ’।


ਇਸ ਦੇ ਨਾਲ ਹੀ ਅਦਾਕਾਰਾ ਨੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ਤੇ ਵਧਾਈ ਦਿੰਦੇ ਹੋਏ ਲਿਖਿਆ ‘ਮਾਂ ਅਤੇ ਬਾਪੂ ਨੂੰ ਇਕੱਠੇ ਰਹਿਣ ਦੇ ੫੦ ਸਾਲਾਂ ਦੀਆਂ ਸ਼ੁਭਕਾਮਨਾਵਾਂ! ਵਿਆਹ ਦੀ ਵਰ੍ਹੇਗੰਢ ਮੁਬਾਰਕ’!  ਅਦਾਕਾਰਾ ਦੇ ਵੱਲੋਂ ਸਾਂਝੀਆ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਤੋਂ ਬਾਅਦ ਮਾਪਿਆਂ ਦੇ ਵਿਆਹ ਦੀ ਵਰ੍ਹੇਗੰਢ ‘ਤੇ ਫੈਨਸ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ। 

ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦੀ ਰਹਿਣ ਵਾਲੀ ਕੁਲਰਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਦੇ ਨਾਲ ਨਾਲ ਕਈ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਉਨ੍ਹਾਂ ਨੂੰ ਬਚਪਨ ਤੋਂ ਹੀ ਅਦਾਕਾਰੀ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਅੱਗੇ ਚੱਲ ਕੇ ਉਨ੍ਹਾਂ ਦਾ ਪ੍ਰੋਫੈਸ਼ਨ ਬਣ ਗਿਆ ।ਕੁਲਰਾਜ ਨੇ ਧਰਮਿੰਦਰ ਦੇ ਨਾਲ ਯਮਲਾ ਪਗਲਾ ਦੀਵਾਨਾ ਫ਼ਿਲਮ ‘ਚ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਤੇਰਾ ਮੇਰਾ ਕੀ ਰਿਸ਼ਤਾ,ਚਾਰ ਦਿਨ ਕੀ ਚਾਂਦਨੀ, ਨੌਕਰ ਵਹੁਟੀ ਦਾ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। 

© Copyright Galactic Television & Communications Pvt. Ltd. 2026. All rights reserved.