ਕੁਲਵਿੰਦਰ ਬਿੱਲਾ ਨੇ ਲਾਈਵ ਸ਼ੋਅ ਦੌਰਾਨ ਲਗਾ ਲਿਆ ਸੰਜੇ ਦੱਤ ਨੂੰ ਫੋਨ, ਅੱਗੋਂ ਸੰਜੇ ਦੱਤ ਨੇ ਕੱਢ ਦਿੱਤੀ ਗਾਲ, ਵੇਖੋ ਵੀਡੀਓ

ਕੁਲਵਿੰਦਰ ਬਿੱਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਇੱਕ ਵਿਆਹ ਸਮਾਰੋਹ ‘ਚ ਪਰਫਾਰਮ ਕਰ ਰਿਹਾ ਹੈ । ਇਸੇ ਦੌਰਾਨ ਕੁਲਵਿੰਦਰ ਬਿੱਲਾ ਨੇ ਸੰਜੇ ਦੱਤ ਨੂੰ ਫੋਨ ਲਗਾ ਲਿਆ । ਸੰਜੇ ਦੱਤ ਦੀ ਕਾਲ ਨੂੰ ਕੁਲਵਿੰਦਰ ਬਿੱਲਾ ਨੇ ਮਾਈਕ ਤੇ ਲਗਾ ਲਿਆ ਅਤੇ ਸੰਜੇ ਦੱਤ ਨੇ ਅੱਗੋਂ ਕਿਹਾ ਮੈਨੂੰ ਨਹੀਂ ਬੁਲਾਇਆ ਵਿਆਹ ‘ਚ , ਇਸ ਦੇ ਨਾਲ ਹੀ ਸੰਜੇ ਦੱਤ ਨੇ ਗਾਲ੍ਹ ਕੱਢੀ ।

By  Shaminder Kaur Kaler November 24th 2025 01:40 PM

ਕੁਲਵਿੰਦਰ ਬਿੱਲਾ (Kulwinder Billa)ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਇੱਕ ਵਿਆਹ ਸਮਾਰੋਹ ‘ਚ ਪਰਫਾਰਮ ਕਰ ਰਿਹਾ ਹੈ । ਇਸੇ ਦੌਰਾਨ ਕੁਲਵਿੰਦਰ ਬਿੱਲਾ ਨੇ ਸੰਜੇ ਦੱਤ ਨੂੰ ਫੋਨ ਲਗਾ ਲਿਆ । ਸੰਜੇ ਦੱਤ ਦੀ ਕਾਲ ਨੂੰ ਕੁਲਵਿੰਦਰ ਬਿੱਲਾ ਨੇ ਮਾਈਕ ਤੇ ਲਗਾ ਲਿਆ ਅਤੇ ਸੰਜੇ ਦੱਤ ਨੇ ਅੱਗੋਂ  ਕਿਹਾ ਮੈਨੂੰ ਨਹੀਂ ਬੁਲਾਇਆ ਵਿਆਹ ‘ਚ , ਇਸ ਦੇ ਨਾਲ ਹੀ ਸੰਜੇ ਦੱਤ ਨੇ ਗਾਲ੍ਹ ਕੱਢੀ । ਕੁਲਵਿੰਦਰ ਬਿੱਲਾ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਕੁਲਵਿੰਦਰ ਬਿੱਲਾ ਹੱਸਦੇ ਹੋਏ ਨਜ਼ਰ ਆ ਰਹੇ ਹਨ । 

ਕੁਲਵਿੰਦਰ ਬਿੱਲਾ ਦਾ ਵਰਕ ਫ੍ਰੰਟ 

ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਨੇ ਜਿੱਥੇ ਗੀਤਾਂ ਦੇ ਰਾਹੀਂ ਦਰਸ਼ਕਾਂ ਦਾ ਦਿਲ ਜਿੱਤਿਆ ਹੈ, ਉੱਥੇ ਹੀ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦੇ ਦਿਲਾਂ ‘ਚ ਜਗ੍ਹਾ ਬਣਾਈ ਹੈ।ਕੁਲਵਿੰਦਰ ਬਿੱਲਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਮੇਰਾ ਕਾਲੇ ਰੰਗ ਦਾ ਯਾਰ ਗੀਤ ਗਾਇਆ ਅਤੇ ਇਸ ਗੀਤ ਨੇ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ਦਿਵਾਈ ਸੀ । 


Related Post

ਰੇਸ਼ਮ ਸਿੰਘ ਅਨਮੋਲ ਨੇ ਖਰਾਬ ਫਿਊਲ ਨੂੰ ਲੈ ਕੇ ਸ਼ੇਅਰ ਕੀਤਾ ਸੀ ਵੀਡੀਓ, ਗਾਇਕ ਨੇ ਕਿਹਾ ‘ਕਈ ਲੋਕਾਂ ਨੇ ਦਿੱਤੀਆਂ ਧਮਕੀਆਂ’
"ਤੂੰ ਸਭ ਤੋਂ ਬਦਸੂਰਤ ਔਰਤ ਹੈ" ਅਪਰਾ ਮਹਿਤਾ ਨੇ ਪਤੀ ਦਰਸ਼ਨ ਜਰੀਵਾਲਾ ਦੇ 20 ਸਾਲ ਪੁਰਾਣੇ ਤੰਜ ਦਾ ਕੀਤਾ ਖੁਲਾਸਾ
ਵਿੱਕੀ ਕੌਸ਼ਲ ਨੇ ਕੈਟਰੀਨਾ ਕੈਫ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ

© Copyright Galactic Television & Communications Pvt. Ltd. 2026. All rights reserved.