ਕੁਲਵਿੰਦਰ ਬਿੱਲਾ ਨੇ ਆਪਣੇ ਪੁੱਤਰ ਅਤੇ ਧੀ ਦੇ ਨਾਲ ਸਾਂਝਾ ਕੀਤਾ ਵੀਡੀਓ, ਫੈਨਸ ਵੀ ਲੁਟਾ ਰਹੇ ਪਿਆਰ

ਕੁਲਵਿੰਦਰ ਬਿੱਲਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਤੇ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਉਨ੍ਹਾਂ ਦਾ ਬੇਟਾ ਛੋਟਾ ਸਾਈਕਲ ਚਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਉਨ੍ਹਾਂ ਦੀ ਧੀ ਵੀ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ।

By  Shaminder Kaur Kaler June 24th 2026 11:26 AM

ਕੁਲਵਿੰਦਰ ਬਿੱਲਾ (Kulwinder Billa)  ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਤੇ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਉਨ੍ਹਾਂ ਦਾ ਬੇਟਾ ਛੋਟਾ ਸਾਈਕਲ ਚਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਉਨ੍ਹਾਂ ਦੀ ਧੀ ਵੀ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ।


ਕੁਲਵਿੰਦਰ ਬਿੱਲਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ “ਚੌਬਰ ਜਿੰਦ ਜੱਸੜ” ਇਸ ਵੀਡੀਓ ਨੂੰ ਜਿਉਂ ਹੀ ਗਾਇਕ ਨੇ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਖੂਬ ਪਿਆਰ ਲੁਟਾਇਆ । ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਦੇ ਇਸ ਵੀਡੀਓ ‘ਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ । 


ਕੁਲਵਿੰਦਰ ਬਿੱਲਾ ਦਾ ਵਰਕ ਫ੍ਰੰਟ

ਕੁਲਵਿੰਦਰ ਬਿੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।

ਜਿਸ ‘ਚ ਫ਼ਿਲਮ ‘ਟੈਲੀਵਿਜ਼ਨ’, ‘ਪ੍ਰਾਹੁਣਾ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਕੁਲਵਿੰਦਰ ਬਿੱਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੀ ਪਛਾਣ  ‘ਮੇਰਾ ਕਾਲੇ ਰੰਗ ਦਾ ਯਾਰ’ ਦੇ ਨਾਲ ਬਣਾਈ ਸੀ । ਇਸ ਗੀਤ ਤੋਂ ਬਾਅਦ ਹੀ ਇੰਡਸਟਰੀ ‘ਚ ਉਨ੍ਹਾਂ ਨੂੰ ਜਾਣਿਆ ਜਾਣ ਲੱਗ ਪਿਆ ਸੀ। 

Related Post

ਰੇਸ਼ਮ ਸਿੰਘ ਅਨਮੋਲ ਨੇ ਖਰਾਬ ਫਿਊਲ ਨੂੰ ਲੈ ਕੇ ਸ਼ੇਅਰ ਕੀਤਾ ਸੀ ਵੀਡੀਓ, ਗਾਇਕ ਨੇ ਕਿਹਾ ‘ਕਈ ਲੋਕਾਂ ਨੇ ਦਿੱਤੀਆਂ ਧਮਕੀਆਂ’
"ਤੂੰ ਸਭ ਤੋਂ ਬਦਸੂਰਤ ਔਰਤ ਹੈ" ਅਪਰਾ ਮਹਿਤਾ ਨੇ ਪਤੀ ਦਰਸ਼ਨ ਜਰੀਵਾਲਾ ਦੇ 20 ਸਾਲ ਪੁਰਾਣੇ ਤੰਜ ਦਾ ਕੀਤਾ ਖੁਲਾਸਾ
ਵਿੱਕੀ ਕੌਸ਼ਲ ਨੇ ਕੈਟਰੀਨਾ ਕੈਫ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ

© Copyright Galactic Television & Communications Pvt. Ltd. 2026. All rights reserved.