ਅਰਜਨ ਢਿੱਲੋਂ ਦੇ ਪਿਤਾ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਕਈ ਹਸਤੀਆਂ ਨੇ ਕੀਤੀ ਸ਼ਿਰਕਤ
ਅਰਜਨ ਢਿੱਲੋਂ ਦੇ ਪਿਤਾ ਦਾ ਭੋਗ ਅਤੇ ਅੰਤਿਮ ਅਰਦਾਸ ਹੋਈ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਦੇ ਲਈ ਅਰਦਾਸ ਕੀਤੀ । ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦਿਹਾਂਤ ਤੇਰਾਂ ਜਨਵਰੀ ਨੂੰ ਲੋਹੜੀ ਵਾਲੇ ਦਿਨ ਹੋਇਆ ਸੀ।
ਅਰਜਨ ਢਿੱਲੋਂ (Arjan Dhiloon) ਦੇ ਪਿਤਾ ਦਾ ਭੋਗ ਅਤੇ ਅੰਤਿਮ ਅਰਦਾਸ ਹੋਈ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਦੇ ਲਈ ਅਰਦਾਸ ਕੀਤੀ । ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦਿਹਾਂਤ ਤੇਰਾਂ ਜਨਵਰੀ ਨੂੰ ਲੋਹੜੀ ਵਾਲੇ ਦਿਨ ਹੋਇਆ ਸੀ।ਅਰਜਨ ਢਿੱਲੋਂ ਦੇ ਪਿਤਾ ਬਿਮਾਰ ਚੱਲ ਰਹੇ ਸਨ ਅਤੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਸਨ।ਉਨ੍ਹਾਂ ਦਾ ਕਾਫੀ ਇਲਾਜ ਚੱਲਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਸੀ।

ਅਰਜਨ ਢਿੱਲੋਂ ਦਾ ਵਰਕ ਫ੍ਰੰਟ
ਅਰਜਨ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਹ ਜਿੱਥੇ ਵਧੀਆ ਗਾਇਕ ਹਨ, ਉੱਥੇ ਹੀ ਵਧੀਆ ਲੇਖਣੀ ਦੇ ਵੀ ਮਾਲਕ ਹਨ ।
ਉਹ ਅਕਸਰ ਆਪਣੇ ਗੀਤਾਂ ‘ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦੇ ਹੋਏ ਨਜ਼ਰ ਆਉਂਦੇ ਹਨ।ਉਨ੍ਹਾਂ ਦਾ ਗੀਤ ਸੁਰਗਾਂ ‘ਚ ਪੰਜਾਬ ਨੀ ਹੋਣਾ, ਬਾਕੀ ਸਾਰੇ ਮਿਸ ਕਰਦੇ ਆ ਫ਼ਿਕਰ ਤਾਂ ਮਾਂਵਾਂ ਹੀ ਕਰਦੀਆਂ ਹੁੰਦੀਆਂ, ਤਾਂ ਹੀ ਹੀਰ ਨਾਮ ਨੀ ਰੱਖਦੇ ਕੁੜੀਆਂ ਦਾ ਸਣੇ ਕਈ ਅਜਿਹੇ ਗੀਤ ਹਨ, ਜੋ ਸਰੋਤਿਆਂ ਦੀ ਜ਼ੁਬਾਨ ਤੇ ਚੜ੍ਹੇ ਹੋਏ ਹਨ।