ਨਿਮਰਤ ਖਹਿਰਾ ਚੁੱਲ੍ਹੇ ‘ਚ ਅੱਗ ਬਾਲਦੀ ਹੋਈ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਗਾਇਕਾ ਨਿਮਰਤ ਖਹਿਰਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।
ਗਾਇਕਾ ਨਿਮਰਤ ਖਹਿਰਾ (Nimrat khaira) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਚੁੱਲ੍ਹੇ ‘ਚ ਅੱਗ ਬਾਲਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਦਾ ਇਹ ਵੀਡੀਓ ਰੱਬ ਦਾ ਰੇਡੀਓ-੩ ਚੋਂ ਲਿਆ ਗਿਆ ਹੈ ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇਸੀ ਸਟਾਈਲ ‘ਚ ਨਜ਼ਰ ਆ ਰਹੀ ਹੈ ਅਤੇ ਪੁਰਾਣੇ ਪੰਜਾਬੀ ਸੱਭਿਆਚਾਰ ਦੇ ਰੰਗ ‘ਚ ਰੰਗੀ ਹੋਈ ਦਿਖਾਈ ਦੇ ਰਹੀ ਹੈ। ਉਸ ਨੇ ਛੋਟੀਆਂ ਛੋਟੀਆਂ ਬੂਟੀਆਂ ਵਾਲਾ ਸੂਟ ਪਾਇਆ ਹੋਇਆ ਹੈ ਅਤੇ ਉਪੱਰ ਫਰੋਜ਼ੀ ਕਲਰ ਦੀ ਕੋਟੀ ਪਾਈ ਹੋਈ ਹੈ। ਅਦਾਕਾਰਾ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
_cc722773bb9f1da9e4d8a9459ed1da66_1280X720.webp)
ਨਿਮਰਤ ਖਹਿਰਾ ਦਾ ਵਰਕ ਫ੍ਰੰਟ
ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਜਿਸ ਤੋਂ ਬਾਅਦ ਅਦਾਕਾਰਾ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ।