ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਜਾਨੀ ਹੋਏ ਬੀਮਾਰ, ਹਸਪਤਾਲ ਤੋਂ ਤਸਵੀਰ ਕੀਤੀ ਸਾਂਝੀ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਜਾਨੀ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੇ ਹਸਪਤਾਲ ਤੋਂ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਜਿਸ ‘ਚ ਉਹ ਹਸਪਤਾਲ ਦੇ ਬੈੱਡ ‘ਤੇ ਪਏ ਹੋਏ ਨਜ਼ਰ ਆ ਰਹੇ ਹਨ । ਜਿਉਂ ਹੀ ਜਾਨੀ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦੀ ਵਧੀਆ ਸਿਹਤ ਦੇ ਲਈ ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਸ ਵੀ ਅਰਦਾਸ ਕਰ ਰਹੇ ਹਨ ।

By  Shaminder Kaur Kaler April 7th 2026 12:00 PM

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਜਾਨੀ (Jaani)ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੇ ਹਸਪਤਾਲ ਤੋਂ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਜਿਸ ‘ਚ ਉਹ ਹਸਪਤਾਲ ਦੇ ਬੈੱਡ ‘ਤੇ ਪਏ ਹੋਏ ਨਜ਼ਰ ਆ ਰਹੇ ਹਨ । ਜਿਉਂ ਹੀ ਜਾਨੀ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦੀ ਵਧੀਆ ਸਿਹਤ ਦੇ ਲਈ ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਸ ਵੀ ਅਰਦਾਸ ਕਰ ਰਹੇ ਹਨ । ਮਨਕਿਰਤ ਔਲਖ ਨੇ ਵੀ ਲਿਖਿਆ ‘ਗੈੱਟ ਵੈੱਲ ਸੂਨ’।ਸਾਰਾ ਗੁਰਪਾਲ, ਵਿਸ਼ਾਲ ਡਡਲਾਨੀ ਨੇ ਵੀ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਅਰਦਾਸ ਕੀਤੀ ਹੈ।ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ। 


ਜਾਨੀ ਨੇ ਲਿਖੇ ਕਈ ਹਿੱਟ ਗੀਤ 

ਜਾਨੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ ਅਤੇ ਉਨ੍ਹਾਂ ਦੇ ਵੱਲੋਂ ਕਈ ਹਿੱਟ ਗੀਤ ਲਿਖੇ ਗਏ ਹਨ । ਜਿਨ੍ਹਾਂ ਨੂੰ ਫੈਨਸ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ ।


ਉਨ੍ਹਾਂ ਦੀ ਕਲਮ ਚੋਂ ਨਿਕਲੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਤਿੱਤਲੀਆਂ,ਕਯਾ ਬਾਤ ਹੈ, ਬਾਰਿਸ਼ ਕੀ ਜਾਏ, ਮਨ ਭਰਿਆ, ਮੇਰੇ ਕੋਲ, ਸੋਚ ਸਣੇ ਕਈ ਹਿੱਟ ਗੀਤ ਲਿਖੇ ਹਨ । ਦੱਸ ਦਈਏ ਕਿ ਜਾਨੀ 2022 ‘ਚ ਮੁਹਾਲੀ ਦੇ ਕੋਲ ਇੱਕ ਭਿਆਨਕ ਸੜਕ ਹਾਦਸੇ ਦਾ ਵੀ ਸ਼ਿਕਾਰ ਹੋ ਗਏ ਸਨ। ਪਰ ਇਸ ਹਾਦਸੇ ‘ਚ ਉਹ ਵਾਲ-ਵਾਲ ਬਚੇ ਸਨ ਅਤੇ ਉਨ੍ਹਾਂ ਨੂੰ ਕਈ ਵਾਰ ਧਮਕੀਆਂ ਵੀ ਮਿਲੀਆਂ ਸਨ। ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੇ ਪੰਜਾਬ ਛੱਡ ਕੇ ਵਿਦੇਸ਼ ਵੱਸਣ ਦਾ ਐਲਾਨ ਵੀ ਕੀਤਾ ਸੀ।


© Copyright Galactic Television & Communications Pvt. Ltd. 2026. All rights reserved.