ਰੇਸ਼ਮ ਸਿੰਘ ਅਨਮੋਲ ਨੇ ਖਰਾਬ ਫਿਊਲ ਨੂੰ ਲੈ ਕੇ ਸ਼ੇਅਰ ਕੀਤਾ ਸੀ ਵੀਡੀਓ, ਗਾਇਕ ਨੇ ਕਿਹਾ ‘ਕਈ ਲੋਕਾਂ ਨੇ ਦਿੱਤੀਆਂ ਧਮਕੀਆਂ’

ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਬੀਤੇ ਦਿਨੀਂ ਸਾਂਝਾ ਕੀਤਾ ਸੀ। ਜਿਸ ‘ਚ ਉਨ੍ਹਾਂ ਨੇ ਖਰਾਬ ਫਿਊਲ ਨੂੰ ਲੈ ਕੇ ਕਿਹਾ ਸੀ ਕਿ ਉਨ੍ਹਾਂ ਦੀ ਕਰੋੜਾਂ ਦੀ ਗੱਡੀ ਖਰਾਬ ਹੋ ਗਈ ਅਤੇ ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ। ਜਿਸ ਤੋਂ ਬਾਦ ਕਈ ਲੋਕਾਂ ਨੇ ਰੇਸ਼ਮ ਸਿੰਘ ਅਨਮੋਲ ਨੂੰ ਚੰਗਾ ਮਾੜਾ ਬੋਲਣਾ ਸ਼ੁਰੂ ਕਰ ਦਿੱਤਾ ।

By  Shaminder Kaur Kaler July 29th 2026 11:53 AM

ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਬੀਤੇ ਦਿਨੀਂ ਸਾਂਝਾ ਕੀਤਾ ਸੀ। ਜਿਸ ‘ਚ ਉਨ੍ਹਾਂ ਨੇ ਖਰਾਬ ਫਿਊਲ ਨੂੰ ਲੈ ਕੇ ਕਿਹਾ ਸੀ ਕਿ ਉਨ੍ਹਾਂ ਦੀ ਕਰੋੜਾਂ ਦੀ ਗੱਡੀ ਖਰਾਬ ਹੋ ਗਈ ਅਤੇ ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ। ਜਿਸ ਤੋਂ ਬਾਦ ਕਈ ਲੋਕਾਂ ਨੇ ਰੇਸ਼ਮ ਸਿੰਘ ਅਨਮੋਲ ਨੂੰ ਚੰਗਾ ਮਾੜਾ ਬੋਲਣਾ ਸ਼ੁਰੂ ਕਰ ਦਿੱਤਾ ।

ਰੇਸ਼ਮ ਸਿੰਘ ਅਨਮੋਲ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਟਰੋਲ ਕਰਨ ਵਾਲਿਆਂ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ਼ ਇਹ ਵੀਡੀਓ ਸਾਂਝਾ ਕਰਦੇ ਹੋਏ ਸਰਕਾਰ ਨੂੰ ਫਿਊਲ ਮੁਹਈਆ ਕਰਵਾਉਣ ਦੇ ਲਈ ਕਿਹਾ ਸੀ ਅਤੇ ਉਹ ਕਿਸੇ ਤਰ੍ਹਾਂ ਦਾ ਕੋਈ ਵੀ ਪ੍ਰਾਪੇਗੰਡਾ ਨਹੀਂ ਚਲਾ ਰਹੇ ਹਨ। ਰੇਸ਼ਮ ਸਿੰਘ ਅਨਮੋਲ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 

ਸਮਾਜ ਸੇਵਾ ਲਈ ਵੀ ਜਾਣੇ ਜਾਂਦੇ ਹਨ ਰੇਸ਼ਮ ਸਿੰਘ 

ਰੇਸ਼ਮ ਸਿੰਘ ਅਨਮੋਲ ਲੋਕਾਂ ਦੀ ਸੇਵਾ ਦੇ ਲਈ ਵੀ ਜਾਣੇ ਜਾਂਦੇ ਹਨ । ਉਨ੍ਹਾਂ ਨੇ ਹਾਲ ਹੀ ‘ਚ ਜੰਤਰ ਮੰਤਰ ‘ਤੇ ਚੱਲ ਰਹੇ ਧਰਨੇ ਪ੍ਰਦਰਸ਼ਨ ਦੌਰਾਨ ਵੀ ਦਿਲ ਖੋਲ੍ਹ ਕੇ ਸੇਵਾ ਕੀਤੀ । ਬੀਤੇ ਸਾਲ ਪੰਜਾਬ ‘ਚ ਆਏ ਹੜ੍ਹਾਂ ਦੇ ਦੌਰਾਨ ਵੀ ਉਹਨਾਂ ਨੇ ਵਧ ਚੜ੍ਹ ਕੇ ਲੋਕਾਂ ਦੀ ਸੇਵਾ ‘ਚ ਯੋਗਦਾਨ ਪਾਇਆ ਸੀ । 

© Copyright Galactic Television & Communications Pvt. Ltd. 2026. All rights reserved.