ਰਿਤੂ ਨੂਰਾਂ ਨੇ ਆਪਣੇ ਬੇਟੇ ਦੇ ਜਨਮ ਦਿਨ ‘ਤੇ ਸਾਂਝਾ ਕੀਤਾ ਕਿਊਟ ਵੀਡੀਓ

ਗਾਇਕਾ ਰਿਤੂ ਨੂਰਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਗਾਇਕਾ ਦਾ ਪੁੱਤਰ ਉਸ ਦੇ ਨਾਲ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।

By  Shaminder Kaur Kaler May 5th 2026 02:09 PM

ਗਾਇਕਾ ਰਿਤੂ ਨੂਰਾਂ (Ritu Nooran) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਗਾਇਕਾ ਦਾ ਪੁੱਤਰ ਉਸ ਦੇ ਨਾਲ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ “ਹੈਪੀ ਬਰਥਡੇ ਮੇਰਾ ਪੁੱਤ ਸ਼ਬਦ, ਅੱਲ੍ਹਾ ਨੇ ਜਲਦੀ ਮੇਰੇ ਕੋਲ ਲੈ ਆਉਣਾ ਤੈਨੂੰ ਇਨਸ਼ਾ ਅੱਲ੍ਹਾ”। ਰੀਤੂ ਨੂਰਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ।


ਰਿਤੂ ਨੂਰਾਂ ਦਾ ਵਰਕ ਫ੍ਰੰਟ 

ਰਿਤੂ ਨੂਰਾਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗਾਇਕੀ ਦੇ ਗੁਰ ਆਪਣੇ ਪਿਤਾ ਤੋਂ ਸਿੱਖੇ ਹਨ ਅਤੇ ਆਪਣੇ ਪਿਤਾ ਦੇ ਨਾਲ ਉਨਾਂ ਦਾ ਬਹੁਤ ਜ਼ਿਆਦਾ ਮੋਹ ਵੀ ਹੈ।


ਪਿਛਲੇ ਕਈ ਦਿਨਾਂ ਤੋਂ ਉਹ ਆਪਣੇ ਬੀਮਾਰ ਪਿਤਾ ਦੀ ਦੇਖਭਾਲ ‘ਚ ਜੁਟੀ ਹੋਈ ਹੈ ।ਆਪਣੇ ਪਿਤਾ ਦੇ ਨਾਲ ਉਹ ਅਕਸਰ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।ਬੀਤੇ ਦਿਨੀਂ ਹੀ ਉਸ ਨੇ ਆਪਣੇ ਪਿਤਾ ਜੀ ਦੇ ਨਾਲ ਕੁਝ ਤਸਵੀਰਾਂ ਤੇ ਵੀਡੀਓਜ਼ ਹਸਪਤਾਲ ਤੋਂ ਸਾਂਝੇ ਕੀਤੇ ਸਨ।  

© Copyright Galactic Television & Communications Pvt. Ltd. 2026. All rights reserved.