ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਨੇ ‘ਜ਼ਰਾ ਸਾ ਝੂਮ ਲੂੰ ਮੈਂ’ ਗੀਤ ‘ਤੇ ਕੀਤੀ ਖੂਬ ਮਸਤੀ, ਵੀਡੀਓ ਹੋ ਰਿਹਾ ਵਾਇਰਲ

ਅਦਾਕਾਰਾ ਸ਼ਹਿਨਾਜ਼ ਗਿੱਲ ਬੇਸ਼ੱਕ ਆਪਣੇ ਕੰਮ ‘ਚ ਰੁੱਝੀ ਰਹਿੰਦੀ ਹੈ, ਪਰ ਉਹ ਆਪਣੀ ਮਸਤੀ ਦੇ ਲਈ ਸਮਾਂ ਕੱਢ ਹੀ ਲੈਂਦੀ ਹੈ।ਹੁਣ ਅਦਾਕਾਰਾ ਦੇ ਕਈ ਵੀਡੀਓ ਸਾਹਮਣੇ ਆਏ ਹਨ । ਜਿਨ੍ਹਾਂ ‘ਚ ਉਹ ਗਿੱਪੀ ਗਰੇਵਾਲ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

By  Shaminder Kaur Kaler November 18th 2025 04:05 PM -- Updated: November 18th 2025 07:34 PM

ਸ਼ਹਿਨਾਜ਼ ਗਿੱਲ (Shehnaaz Gill ) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਇੱਕ ਕੁੜੀ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ਤੇ ਕੰਮ ਕਰ ਰਹੀ ਹੈ। ਅਦਾਕਾਰਾ  ਸ਼ਹਿਨਾਜ਼ ਗਿੱਲ ਬੇਸ਼ੱਕ ਆਪਣੇ ਕੰਮ ‘ਚ ਰੁੱਝੀ ਰਹਿੰਦੀ ਹੈ, ਪਰ ਉਹ ਆਪਣੀ ਮਸਤੀ ਦੇ ਲਈ ਸਮਾਂ ਕੱਢ ਹੀ ਲੈਂਦੀ ਹੈ।ਹੁਣ ਅਦਾਕਾਰਾ ਦੇ ਕਈ ਵੀਡੀਓ ਸਾਹਮਣੇ ਆਏ ਹਨ । ਜਿਨ੍ਹਾਂ ‘ਚ ਉਹ ਗਿੱਪੀ ਗਰੇਵਾਲ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।


ਸੋਸ਼ਲ ਮੀਡੀਆ ਤੇ ਅਦਾਕਾਰਾ ਦੇ ਕਈ ਵੀਡੀਓ ਵਾਇਰਲ ਹੋ ਰਹੇ ਹਨ । ਇੱਕ ਵੀਡੀਓ ‘ਚ ਅਦਾਕਾਰਾ ਗਿੱਪੀ ਗਰੇਵਾਲ ਬਾਲੀਵੁੱਡ ਫ਼ਿਲਮ ਦੇ ਗੀਤ ‘ਜ਼ਰਾ ਸਾ ਝੂਮ ਲੂੰ ਮੈਂ’ ਤੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਸ਼ਹਿਨਾਜ਼ ਵਾਰ-ਵਾਰ ਕਾਰ ਦੀ ਸਨਰੂਫ ਤੋਂ ਨਿਕਲਦੀ ਹੈ ਅਤੇ ਗਿੱਪੀ ਗਰੇਵਾਲ ਵਾਰ-ਵਾਰ ਉਸ ਨੂੰ ਕਾਰ ਦੇ ਅੰਦਰ ਖਿੱਚਦੇ ਹੋਏ ਨਜ਼ਰ ਆ ਰਹੇ ਹਨ ।  


ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ । ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।  

© Copyright Galactic Television & Communications Pvt. Ltd. 2026. All rights reserved.