ਸਿੱਧੂ ਮੂਸੇਵਾਲਾ ਦੇ ਨਿੱਕੇ ਭਰਾ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ, ਵੱਡੇ ਭਰਾ ਦੀ ਤਸਵੀਰ ਵੇਖ ਕੇ ਕਿਹਾ ‘ਬਾਈ ਜੀ’

ਨਿੱਕੇ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਨਿੱਕੇ ਸਿੱਧੂ ਮੂਸੇਵਾਲਾ ਮੋਬਾਈਲ ਦੇ ਕਵਰ ਤੇ ਆਪਣੇ ਵੱਡੇ ਭਰਾ ਸਿੱਧੂ ਮੂਸੇਵਾਲਾ ਦੀ ਤਸਵੀਰ ਨੂੰ ਵੇਖ ਕੇ ਰਿਐਕਸ਼ਨ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ। ਆਪਣੇ ਵੱਡੇ ਭਰਾ ਦੀ ਤਸਵੀਰ ਨੂੰ ਵੇਖ ਕੇ ਉਹ ਕਹਿੰਦਾ ਹੈ ‘ਬਾਈ ਜੀ’ ।

By  Shaminder Kaur Kaler December 15th 2025 02:00 PM

ਨਿੱਕੇ ਸਿੱਧੂ ਮੂਸੇਵਾਲਾ (Sidhu Moose wala) ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਨਿੱਕੇ ਸਿੱਧੂ ਮੂਸੇਵਾਲਾ ਮੋਬਾਈਲ ਦੇ ਕਵਰ ਤੇ ਆਪਣੇ ਵੱਡੇ ਭਰਾ ਸਿੱਧੂ ਮੂਸੇਵਾਲਾ ਦੀ ਤਸਵੀਰ ਨੂੰ ਵੇਖ ਕੇ ਰਿਐਕਸ਼ਨ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ। ਆਪਣੇ ਵੱਡੇ ਭਰਾ ਦੀ ਤਸਵੀਰ ਨੂੰ ਵੇਖ ਕੇ ਉਹ ਕਹਿੰਦਾ ਹੈ ‘ਬਾਈ ਜੀ’ । ਨਿੱਕਾ ਸਿੱਧੂ ਆਪਣੇ ਵੱਡੇ ਬਾਈ ਦੀ ਤਸਵੀਰ ਨੂੰ ਵੇਖ ਕੇ ਬਹੁਤ ਖੁਸ਼ ਹੁੰਦਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਨਿੱਕਾ ਸਿੱਧੂ ਆਪਣੀ ਮਾਂ ਦੀ ਗੋਦ ‘ਚ ਨਜ਼ਰ ਆ ਰਿਹਾ ਹੈ।


ਮਾਤਾ ਚਰਨ ਕੌਰ ਉਸ ਨੂੰ ਹਵੇਲੀ ‘ਚ ਘੁਮਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਪੰਸ਼ਦ ਕੀਤਾ ਜਾ ਰਿਹਾ ਹੈ ਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਨਿੱਕੇ ਸਿੱਧੂ ਦਾ ਜਨਮ ਵੱਡੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇੱਕ ਸਾਲ ਬਾਅਦ ਹੋਇਆ ਹੈ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਮੌਤ ਤੋਂ ਬਾਅਦ ਹਵੇਲੀ ਦੇ ਵਾਰਿਸ ਨੂੰ ਜਨਮ ਦੇਣ ਦੇ ਲਈ ਗਾਇਕ ਨੇ ਮਾਪਿਆਂ ਨੇ ਪਿਛਲੀ ਉਮਰੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ ਸੀ । 


ਸਿੱਧੂ ਮੂਸੇਵਾਲਾ ਦਾ ਹੋਇਆ ਸੀ ਕਤਲ 

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ । ਪਿੰਡ ਜਵਾਹਰਕੇ ਦੇ ਨਜ਼ਦੀਕ ਸਿੱਧੂ ਮੂਸੇਵਾਲਾ ਨੂੰ ਘੇਰਾ ਪਾ ਕੇ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਉਸ ਨੂੰ ਮਾਰ ਦਿੱਤਾ ਸੀ ।

Related Post

ਰੇਸ਼ਮ ਸਿੰਘ ਅਨਮੋਲ ਨੇ ਖਰਾਬ ਫਿਊਲ ਨੂੰ ਲੈ ਕੇ ਸ਼ੇਅਰ ਕੀਤਾ ਸੀ ਵੀਡੀਓ, ਗਾਇਕ ਨੇ ਕਿਹਾ ‘ਕਈ ਲੋਕਾਂ ਨੇ ਦਿੱਤੀਆਂ ਧਮਕੀਆਂ’
"ਤੂੰ ਸਭ ਤੋਂ ਬਦਸੂਰਤ ਔਰਤ ਹੈ" ਅਪਰਾ ਮਹਿਤਾ ਨੇ ਪਤੀ ਦਰਸ਼ਨ ਜਰੀਵਾਲਾ ਦੇ 20 ਸਾਲ ਪੁਰਾਣੇ ਤੰਜ ਦਾ ਕੀਤਾ ਖੁਲਾਸਾ
ਵਿੱਕੀ ਕੌਸ਼ਲ ਨੇ ਕੈਟਰੀਨਾ ਕੈਫ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ

© Copyright Galactic Television & Communications Pvt. Ltd. 2026. All rights reserved.