ਲਾਈਵ ਸ਼ੋਅ ਦੇ ਦੌਰਾਨ ਗਾਇਕਾ ਸੁਨੰਦਾ ਸ਼ਰਮਾ ਨੂੰ ਫੈਨ ਨੇ ਕੀਤਾ ਪ੍ਰਪੋਜ਼ ਤਾਂ ਗਾਇਕਾ ਦਾ ਇਸ ਤਰ੍ਹਾਂ ਦਾ ਸੀ ਰਿਐਕਸ਼ਨ

ਸੁਨੰਦਾ ਸ਼ਰਮਾ ਨੇ ਬੀਤੇ ਦਿਨੀਂ ਇੱਕ ਲਾਈਵ ਸ਼ੋਅ ਕੀਤਾ । ਜਿਸ ਦੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ। ਇਨ੍ਹਾਂ ਵੀਡੀਓਜ਼ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਸ਼ਰਮਾ ਪਰਫਾਰਮ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੌਰਾਨ ਇੱਕ ਫੈਨ ਨੇ ਉਨ੍ਹਾਂ ਨੂੰ ਪ੍ਰਪੋਜ਼ ਕੀਤਾ ਅਤੇ ਇੱਕ ਪੋਸਟਰ ਦੇ ਰੂਪ ‘ਚ ਲਿਖਿਆ “ਮੇਰੀ ਮੰਮੀ ਨੂੰ ਪਸੰਦ ਹੈ ਤੂੰ” ।

By  Shaminder Kaur Kaler February 21st 2026 12:00 PM

ਸੁਨੰਦਾ ਸ਼ਰਮਾ (Sunanda Sharma)ਨੇ ਬੀਤੇ ਦਿਨੀਂ ਇੱਕ ਲਾਈਵ ਸ਼ੋਅ ਕੀਤਾ । ਜਿਸ ਦੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ। ਇਨ੍ਹਾਂ ਵੀਡੀਓਜ਼ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਸ਼ਰਮਾ ਪਰਫਾਰਮ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੌਰਾਨ ਇੱਕ ਫੈਨ ਨੇ ਉਨ੍ਹਾਂ ਨੂੰ ਪ੍ਰਪੋਜ਼ ਕੀਤਾ ਅਤੇ ਇੱਕ ਪੋਸਟਰ ਦੇ ਰੂਪ ‘ਚ ਲਿਖਿਆ “ਮੇਰੀ ਮੰਮੀ ਨੂੰ ਪਸੰਦ ਹੈ ਤੂੰ” । ਇਸ ‘ਤੇ ਸੁਨੰਦਾ ਸ਼ਰਮਾ ਨੇ ਮਜ਼ਾਕੀਆ ਅੰਦਾਜ਼ ‘ਚ ਜਵਾਬ ਦਿੱਤਾ ਕਿ “ਪਰ ਮੇਰੀ ਮੰਮੀ ਨੂੰ ਤੂੰ ਵੀ ਤਾਂ ਪਸੰਦ ਆਉਣਾ ਚਾਹੀਦਾ ਏ”।


ਪਰ ਸੁਨੰਦਾ ਨੇ ਆਪਣੇ ਇਸ ਫੈਨ ਨੂੰ ਸਟੇਜ ‘ਤੇ ਬੁਲਾਇਆ ਅਤੇ ਉਸ ਨੂੰ ਗਲ ਨਾਲ ਵੀ ਲਾਇਆ ਅਤੇ ਉਸ ਦੇ ਨਾਲ ਡਾਂਸ ਵੀ ਕੀਤਾ।ਇਨ੍ਹਾਂ ਖ਼ਾਸ ਪਲਾਂ ਦਾ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਜਿਸ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।ਸੁਨੰਦਾ ਸ਼ਰਮਾ ਨੇ ਫੈਨ ਵੱਲੋਂ ਦਿੱਤੇ ਗਏ ਇਸ ਪਿਆਰ ਦੇ ਲਈ ਉਸ ਦਾ ਸ਼ੁਕਰੀਆ ਅਦਾ ਵੀ ਕੀਤਾ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਹਜ਼ਾਰਾਂ ਦੀ ਗਿਣਤੀ ‘ਚ ਸੁਨੰਦਾ ਸ਼ਰਮਾ ਦੇ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। 

ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ 

ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਗਾਇਕੀ ਦੇ ਖੇਤਰ ਤੋਂ ਆਪਣੀ ਸ਼ੁਰੂਆਤ ਕਰਨ ਵਾਲੀ ਸੁਨੰਦਾ ਸ਼ਰਮਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। 

Related Post

ਗੁਰਿੰਦਰਵੀਰ ਸਿੰਘ ਬਣੇ ਭਾਰਤ ਦੇ ਸਭ ਤੋਂ ਤੇਜ਼ ਦੌੜਨ ਵਾਲੇ ਅਥਲੀਟ, 10.09 ਸਕਿੰਟ ‘ਚ ਪੂਰੀ ਕੀਤੀ 100 ਮੀਟਰ ਦੀ ਦੌੜ, ਜਸਬੀਰ ਜੱਸੀ ਨੇ ਦਿੱਤੀ ਵਧਾਈ
ਗਿੱਪੀ ਗਰੇਵਾਲ ਦਾ ਪੁੱਤਰ ਗੁਰਬਾਜ਼ ਗਰੇਵਾਲ ਵੀ ਪਿਤਾ ਦਾ ਸਟੈਪ ਕਰਦਾ ਆਇਆ ਨਜ਼ਰ, ਵੇਖੋ ਕਿਊਟ ਵੀਡੀਓ
ਪੰਜਾਬ ਸਰਕਾਰ ਵੱਲੋਂ ਕੁੱਤਿਆਂ ਨੂੰ ਮਾਰਨ ਦੀ ਮੁਹਿੰਮ ‘ਤੇ ਬੋਲੀ ਰੁਪਿੰਦਰ ਹਾਂਡਾ ਕਿਹਾ ‘ਮਾਰਨਾ ਕੋਈ ਆਪਸ਼ਨ ਨਹੀਂ, ਹਰ ਕਿਸੇ ਨੂੰ ਜੀਉਣ ਦਾ ਹੱਕ’
ਵਾਮਿਕਾ ਗੱਬੀ ਸਮੁੰਦਰ ‘ਚ ਬੋਟਿੰਗ ਦਾ ਅਨੰਦ ਲੈਂਦੀ ਆਈ ਨਜ਼ਰ, ਵੇਖੋ ਵੀਡੀਓ
ਇਸ ਬਜ਼ੁਰਗ ਬਾਬੇ ਦੀ ਸਿੰਘਾਂ ਨੇ ਬਣਾਈ ਰੇਲ, ਸੋਸ਼ਲ ਮੀਡੀਆ ‘ਤੇ ਪਾਉਂਦਾ ਸੀ ਇਤਰਾਜ਼ਯੋਗ ਰੀਲਾਂ, ਕਿਹਾ ‘ਹੁਣ ਪਾਵਾਂਗੇ ਸਿਰਫ਼ ਧਾਰਮਿਕ ਵੀਡੀਓ’
ਗੋਪੀ ਲੌਂਗੀਆ ਨੇ ਛੱਡੀ ਗਾਇਕੀ, ਕਿਹਾ ‘ਮੈਂ ਸੱਚ ਗਾਉਣ ਦੀ ਜੋ ਕੀਮਤ ਅਦਾ ਕੀਤੀ, ਉਹ ਮੈਨੂੰ ਹੀ ਪਤਾ’

© Copyright Galactic Television & Communications Pvt. Ltd. 2026. All rights reserved.