ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ

ਸੁਦੇਸ਼ ਲਹਿਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਘਰ ਦਾ ਵਿਜਿਟ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਸੁਦੇਸ਼ ਲਹਿਰੀ ਕਹਿ ਰਹੇ ਹਨ ਕਿ ‘ਮੇਰੇ ਬੱਚੇ ਮੈਨੂੰ ਰੋਜ਼ ਕਹਿੰਦੇ ਸੀ ਕਿ ਇੱਥੇ ਅਸੀਂ ਬਹੁਤ ਮਜ਼ੇ ਕਰ ਰਹੇ ਹਾਂ। ਪਰ ਇੱਥੇ ਏਨੀ ਗਰਮੀ ਹੈ ਕਿ ਮੈਂ ਤੁਹਾਨੂੰ ਦੱਸ ਨਹੀਂ ਸਕਦਾ। ਆਓ ਹੁਣ ਤੁਹਾਨੂੰ ਵਿਖਾਉਂਦਾ ਹਾਂ ਕਿ ਘਰ ਦੇ ਅੰਦਰ ਕੀ ਚੱਲ ਰਿਹਾ ਹੈ।

By  Shaminder Kaur Kaler July 8th 2026 11:00 AM -- Updated: July 8th 2026 11:11 AM

ਸੁਦੇਸ਼ ਲਹਿਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਘਰ ਦਾ ਵਿਜਿਟ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਸੁਦੇਸ਼ ਲਹਿਰੀ ਕਹਿ ਰਹੇ ਹਨ ਕਿ ‘ਮੇਰੇ ਬੱਚੇ ਮੈਨੂੰ ਰੋਜ਼ ਕਹਿੰਦੇ ਸੀ ਕਿ  ਇੱਥੇ ਅਸੀਂ ਬਹੁਤ ਮਜ਼ੇ ਕਰ ਰਹੇ ਹਾਂ। ਪਰ ਇੱਥੇ ਏਨੀ ਗਰਮੀ ਹੈ ਕਿ ਮੈਂ ਤੁਹਾਨੂੰ ਦੱਸ ਨਹੀਂ ਸਕਦਾ। ਆਓ ਹੁਣ ਤੁਹਾਨੂੰ ਵਿਖਾਉਂਦਾ ਹਾਂ ਕਿ ਘਰ ਦੇ ਅੰਦਰ ਕੀ ਚੱਲ ਰਿਹਾ ਹੈ।

ਇਸ ਤੋਂ ਬਾਅਦ ਸੁਦੇਸ਼ ਲਹਿਰੀ ਆਪਣੇ ਘਰ ਦਾ ਵਿਜ਼ਿਟ ਕਰਵਾਉਂਦੇ ਹਨ।ਇਸ ਦੇ ਨਾਲ ਹੀ ਉਹ ਘਰ ਦੇ ਅੰਦਰ ਜਦੋਂ ਦਾਖਲ ਹੁੰਦੇ ਹਨ ਤਾਂ ਕਹਿੰਦੇ ਹਨ ਕਿ ਇਹ ਵੇਖੋ ਹੁਣ ਮੈਂ ਜਦੋਂ ਮੁੰਬਈ ਜਾ ਰਿਹਾ ਹਾਂ ਤਾਂ ਹੁਣ ਇਹ ਏਸੀ ਲਗਵਾ ਰਹੇ ਹਨ।

ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਸੁਦੇਸ਼ ਲਹਿਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ।ਉਨ੍ਹਾਂ ਨੇ ਕਈ ਟੀਵੀ ਚੈਨਲਸ ‘ਤੇ ਸ਼ੋਅ ‘ਚ ਵੀ ਕੰਮ ਕੀਤਾ ਹੈ। ਉਨ੍ਹਾਂ ਦੇ ਵੱਲੋਂ ਨਿਭਾਏ ਗਏ ਬਿੱਲੋ ਦੇ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਕਈ ਫ਼ਿਲਮਾਂ ‘ਚ ਵੀ  ਕੰਮ ਕੀਤਾ ਹੈ। 

Related Post

ਅੱਜ ਵੀ ਸਰਹੱਦਾਂ ਦੀ ਰਾਖੀ ਕਰਦਾ ਹੈ ਸ਼ਹੀਦ ਜਵਾਨ, ਚੀਨ ਦੇ ਸੈਨਿਕ ਵੀ ਝੁਕਾਉਂਦੇ ਹਨ ਸਿਰ
ਰੇਸ਼ਮ ਸਿੰਘ ਅਨਮੋਲ ਨੇ ਖਰਾਬ ਫਿਊਲ ਨੂੰ ਲੈ ਕੇ ਸ਼ੇਅਰ ਕੀਤਾ ਸੀ ਵੀਡੀਓ, ਗਾਇਕ ਨੇ ਕਿਹਾ ‘ਕਈ ਲੋਕਾਂ ਨੇ ਦਿੱਤੀਆਂ ਧਮਕੀਆਂ’
"ਤੂੰ ਸਭ ਤੋਂ ਬਦਸੂਰਤ ਔਰਤ ਹੈ" ਅਪਰਾ ਮਹਿਤਾ ਨੇ ਪਤੀ ਦਰਸ਼ਨ ਜਰੀਵਾਲਾ ਦੇ 20 ਸਾਲ ਪੁਰਾਣੇ ਤੰਜ ਦਾ ਕੀਤਾ ਖੁਲਾਸਾ
ਵਿੱਕੀ ਕੌਸ਼ਲ ਨੇ ਕੈਟਰੀਨਾ ਕੈਫ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ

© Copyright Galactic Television & Communications Pvt. Ltd. 2026. All rights reserved.