ਵਾਮਿਕਾ ਗੱਬੀ ਸਮੁੰਦਰ ‘ਚ ਬੋਟਿੰਗ ਦਾ ਅਨੰਦ ਲੈਂਦੀ ਆਈ ਨਜ਼ਰ, ਵੇਖੋ ਵੀਡੀਓ

ਅਦਾਕਾਰਾ ਵਾਮਿਕਾ ਗੱਬੀ ਪਾਲੀਵੁੱਡ ਤੋਂ ਬਾਅਦ ਹੁਣ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਪਰ ਆਪਣੇ ਰੁੱਝੇ ਹੋਏ ਸਮੇਂ ਚੋਂ ਸਮਾਂ ਕੱਢ ਕੇ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਖੁੱਲ੍ਹ ਕੇ ਜਿਉਂਦੀ ਹੈ। ਜਿਸ ਦੇ ਉਹ ਵੀਡੀਓ ਵੀ ਅਕਸਰ ਸਾਂਝੇ ਕਰਦੀ ਰਹਿੰਦੀ ਹੈ।

By  Shaminder Kaur Kaler April 20th 2026 04:00 PM -- Updated: May 20th 2026 04:12 PM

ਅਦਾਕਾਰਾ ਵਾਮਿਕਾ ਗੱਬੀ (Wamiqa Gabbi)ਪਾਲੀਵੁੱਡ ਤੋਂ ਬਾਅਦ ਹੁਣ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਪਰ ਆਪਣੇ ਰੁੱਝੇ ਹੋਏ ਸਮੇਂ ਚੋਂ ਸਮਾਂ ਕੱਢ ਕੇ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਖੁੱਲ੍ਹ ਕੇ ਜਿਉਂਦੀ ਹੈ। ਜਿਸ ਦੇ ਉਹ ਵੀਡੀਓ ਵੀ ਅਕਸਰ ਸਾਂਝੇ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਸਮੁੰਦਰ ‘ਚ ਬੋਟਿੰਗ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਵੀ ਕੀਤਾ ਜਾ ਰਿਹਾ ਹੈ। 


ਅਦਾਕਾਰਾ ਦਾ ਵਰਕ ਫ੍ਰੰਟ 

ਅਦਾਕਾਰਾ ਵਾਮਿਕਾ ਗੱਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਉਹ ਨਜ਼ਰ ਆ ਰਹੇ ਹਨ। ਉਹ ਪਹਿਲੀ ਵਾਰ ਸ਼ਾਹਿਦ ਕਪੂਰ ਤੇ ਕਰੀਨਾ ਕਪੂਰ ਦੀ ਫ਼ਿਲਮ ‘ਚ ਬਾਲ ਕਲਾਕਾਰ ਦੇ ਤੌਰ ‘ਤੇ ਨਜ਼ਰ ਆਏ ਸਨ।


ਇਸ ਫ਼ਿਲਮ ‘ਚ ਉਨ੍ਹਾਂ ਨੇ ਸ਼ਾਹਿਦ ਕਪੂਰ ਦੀ ਸਾਲੀ ਦਾ ਕਿਰਦਾਰ ਨਿਭਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪਾਲੀਵੁੱਡ ਦਾ ਰੁਖ ਕੀਤਾ ਅਤੇ ਕਈ ਫ਼ਿਲਮਾਂ ‘ਚ ਨਜ਼ਰ ਆਏ ।

ਜਿਸ ਤੋਂ ਬਾਅਦ ਉਹ ਮੁੜ ਤੋਂ ਬਾਲੀਵੁੱਡ ਫ਼ਿਲਮਾਂ ‘ਚ ਸਰਗਰਮ ਹੋ ਗਏ ਹਨ।ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਪਤੀ, ਪਤਨੀ ਔਰ ਵੋ ਦੋ’ ਫ਼ਿਲਮ ‘ਚ ਨਜ਼ਰ ਆਏ ਸਨ।

Related Post

ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬ ‘ਚ ਹੋੋਇਆ ਝੋਨਾ ਲਾਉਣ ਦਾ ਮੁਕਾਬਲਾ, ਪਿੰਡ ਮਾਖੇਵਾਲਾ ਰਿਹਾ ਜੇਤੂ, ਡੇਢ ਘੰਟੇ ਤੋਂ ਪਹਿਲਾਂ ਤਿੰਨ ਕਿੱਲਿਆਂ ‘ਚ ਲਗਾਇਆ ਝੋਨਾ
ਹਰਭਜਨ ਮਾਨ ਨੇ ਕਿਹਾ ‘ਬੀਬੀਆਂ ਨੀਂ ਸੂਟਾਂ ਨਾਲ ਨਹੀਂ ਰੱਜਦੀਆਂ ਤੇ ਬੰਦੇ ਕਦੇ ਟਾਈ ਬਦਲ ਲਈ, ਕਦੇ ਸ਼ਰਟ ਬਦਲ ਲਈ’
ਸੁਨੰਦਾ ਸ਼ਰਮਾ ਨੇ ਕਿਹਾ ਹਰ ਵੇਲੇ ਪ੍ਰਮਾਤਮਾ ਦਾ ਕਰਨਾ ਚਾਹੀਦਾ ਹੈ ਸ਼ੁਕਰਾਨਾ, “ਮੈਨੂੰ ਪ੍ਰਮਾਤਮਾ ਨੇ ਉਮੀਦ ਤੋਂ ਕਿਤੇ ਵੱਧ ਦਿੱਤਾ”
ਮਰਾਠੀ ਥੀਏਟਰ ਦੀ ਮਸ਼ਹੂਰ ਕਲਾਕਾਰ ਵਿਜੈਯਾ ਮਹਿਤਾ ਦਾ ਦਿਹਾਂਤ, ਅਨੁਪਮ ਖੇਰ ਸਣੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ
ਗੌਰਵ ਖੰਨਾ ਤੋਂ ਇਸ ਵਜ੍ਹਾ ਕਰਕੇ ਅਕਾਂਕਸ਼ਾ ਲੈ ਰਹੀ ਤਲਾਕ, ਕਿਹਾ ਗੌਰਵ ਨੂੰ ਚਾਹੀਦਾ ਹੈ ਬੱਚਾ, ਪਰ ਮੈਨੂੰ ਨਹੀਂ’

© Copyright Galactic Television & Communications Pvt. Ltd. 2026. All rights reserved.