ਬਾਲੀਵੁੱਡ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਮਸ਼ਹੂਰ ਟੀਵੀ ਤੇ ਬਾਲੀਵੁੱਡ ਦੀਆ ਕਈ ਫ਼ਿਲਮਾਂ ‘ਚ ਕੰਮ ਕਰਨ ਵਾਲੇ ਸਤੀਸ਼ ਸ਼ਾਹ (Satish Shah) ਦਾ ਦਿਹਾਂਤ (Death) ਹੋ ਗਿਆ ਹੈ। ਸਤੀਸ਼ ਸ਼ਾਹ ਦੇ ਦਿਹਾਂਤ ਦੀ ਖ਼ਬਰ ਨੂੰ ਉਨ੍ਹਾਂ ਦੇ ਕਰੀਬੀ ਦੋਸਤ ਅਸ਼ੋਕ ਪੰਡਤ ਨੇ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਹੈ। ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕੀਤਾ ਅਤੇ ਦੱਸਿਆ ਕਿ ਗੁਰਦੇ ਫੇਲ੍ਹ ਹੋਣ ਦੇ ਕਾਰਨ ਅਦਾਕਾਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ । ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਉਨ੍ਹਾਂ ਨੇ ਲਿਖਿਆ ‘ਸਤੀਸ਼ ਪਹਿਲਾਂ ਘਰ ‘ਚ ਹੀ ਸੀ, ਫਿਰ ਗੁਰਦੇ ਫੇਲ੍ਹ ਹੋਣ ਦੇ ਕਾਰਨ ਹਸਪਤਾਲ ‘ਚ ਦਾਖਲ ਸੀ ।ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ।ਮੁੰਬਈ ਦੇ ਬਾਂਦਰਾ ਸਥਿਤ ਅਦਾਕਾਰ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
_2b69d5aba474290932c07184a45ea354_1280X720.webp)
ਸਤੀਸ਼ ਸ਼ਾਹ ਦਾ ਫ਼ਿਲਮ ਕਰੀਅਰ
ਸਤੀਸ਼ ਸ਼ਾਹ ਨੇ ਸਭ ਤੋਂ ਪਹਿਲਾਂ ਥੀਏਟਰ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ । ਇਸ ਤੋਂ ਬਾਅਦ ਉਨ੍ਹਾਂ ਨੇ 1978 ‘ਚ ਆਈ ‘ਅਜੀਬ ਦਾਸਤਾਨ’ ਦੇ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ‘ਮੁਝਸੇ ਸ਼ਾਦੀ ਕਰੋਗੀ’, ‘ਕਭੀ ਹਾਂ ਕਭੀ ਨਾ’, ‘ਹਮ ਸਾਥ-ਸਾਥ ਹੈਂ’ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ । ਇਹੀ ਨਹੀਂ ਕਈ ਟੀਵੀ ਸੀਰੀਅਲਸ ‘ਚ ਵੀ ਉਹ ਨਜ਼ਰ ਆਏ ਸਨ ।
ਜਾਨੀ ਲੀਵਰ ਸਣੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ
ਜਾਨੀ ਲੀਵਰ ਸਣੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਨੀ ਲੀਵਰ ਨੇ ਸੋਗ ਜਤਾਉਂਦੇ ਹੋਏ ਟਵੀਟ ਕੀਤਾ ‘ਇਹ ਸਾਂਝਾ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਇੱਕ ਮਹਾਨ ਕਲਾਕਾਰ ਅਤੇ 40 ਸਾਲਾਂ ਤੋਂ ਵੱਧ ਸਮੇਂ ਦੇ ਆਪਣੇ ਸਭ ਤੋਂ ਪਿਆਰੇ ਦੋਸਤ ਨੂੰ ਗੁਆ ਦਿੱਤਾ ਹੈ। ਇਹ ਵਿਸ਼ਵਾਸ ਕਰਨਾ ਔਖਾ ਹੈ—ਮੈਂ ਦੋ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਗੱਲ ਕੀਤੀ ਸੀ। ਸਤੀਸ਼ ਭਾਈ, ਤੁਹਾਡੀ ਸੱਚਮੁੱਚ ਯਾਦ ਆਵੇਗੀ। ਫਿਲਮ ਅਤੇ ਟੈਲੀਵਿਜ਼ਨ ਵਿੱਚ ਤੁਹਾਡਾ ਵੱਡਾ ਯੋਗਦਾਨ ਕਦੇ ਨਹੀਂ ਭੁਲਾਇਆ ਜਾਵੇਗਾ’।
- GTC PUNJABI