ਪੰਜਾਬ ‘ਚ ਸਿਖਰਾਂ ‘ਤੇ ਪਹੁੰਚੇ ਅਪਰਾਧ, ਹੁਣ ਮਸ਼ਹੂਰ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ

ਪੰਜਾਬ ਦੀ ਮਸ਼ਹੂਰ ਗਾਇਕਾ ਦੇ ਘਰ ਦੇ ਬਾਹਰ ਫਾਈਰਿੰਗ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਜਲੰਧਰ ਦੇ ਮਕਸੂਦਾ ਇਲਾਕੇ ‘ਚ ਜੋਤੀ ਨੂਰਾਂ ਦੇ ਨਵੇਂ ਘਰ ਦੇ ਬਾਹਰ ਫਾਈਰਿੰਗ ਕੀਤੀ ਹੈ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।

Reported by:  GTC Punjabi Desk   |  Edited by:  Shaminder Kaur Kaler   |  February 12th 2026 10:24 AM  |  Updated: February 12th 2026 10:24 AM

ਪੰਜਾਬ ‘ਚ ਸਿਖਰਾਂ ‘ਤੇ ਪਹੁੰਚੇ ਅਪਰਾਧ, ਹੁਣ ਮਸ਼ਹੂਰ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ

ਪੰਜਾਬ ਦੀ ਮਸ਼ਹੂਰ ਗਾਇਕਾ ਦੇ ਘਰ ਦੇ ਬਾਹਰ ਫਾਈਰਿੰਗ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਜਲੰਧਰ ਦੇ ਮਕਸੂਦਾ ਇਲਾਕੇ ‘ਚ ਜੋਤੀ ਨੂਰਾਂ ਦੇ ਨਵੇਂ ਘਰ ਦੇ ਬਾਹਰ ਫਾਈਰਿੰਗ ਕੀਤੀ ਹੈ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।

Reported by:  GTC Punjabi Desk
Edited by:  Shaminder Kaur Kaler
February 12th 2026 10:24 AM
Last Updated: February 12th 2026 10:24 AM
Share us
You May Like This

ਪੰਜਾਬ ‘ਚ ਦਿਨੋਂ ਦਿਨ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਆਏ ਦਿਨ ਅਪਰਾਧੀਆਂ ਦੇ ਵੱਲੋਂ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।ਕੁਝ ਦਿਨ ਪਹਿਲਾਂ ਗਾਇਕਾ ਅਮਰ ਨੂਰੀ ਦੇ ਪਰਿਵਾਰ ਨੂੰ ਧਮਕੀ ਮਿਲੀ ਸੀ ਅਤੇ ਬੀਤੇ ਦਿਨ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਟਸਐਪ ਕਾਲ ਦੇ ਜ਼ਰੀਏ ਦਿੱਤੀ ਗਈ ਸੀ ।

ਜਿਸ ਤੋਂ ਬਾਅਦ ਹੁਣ ਪੰਜਾਬ ਦੀ ਮਸ਼ਹੂਰ ਗਾਇਕਾ ਦੇ ਘਰ ਦੇ ਬਾਹਰ ਫਾਈਰਿੰਗ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਜਲੰਧਰ ਦੇ ਮਕਸੂਦਾ ਇਲਾਕੇ ‘ਚ ਜੋਤੀ ਨੂਰਾਂ ਦੇ ਨਵੇਂ ਘਰ ਦੇ ਬਾਹਰ ਫਾਈਰਿੰਗ ਕੀਤੀ ਹੈ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਇੱਕ ਸਕੂਟੀ ਸਵਾਰ ਸ਼ਖਸ ਫਾਇਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਜਲੰਧਰ ‘ਚ ਵਧਿਆ ਅਪਰਾਧਾਂ ਦਾ ਗ੍ਰਾਫ 

ਜਲੰਧਰ ‘ਚ ਆਏ ਦਿਨ ਅਪਰਾਧਕ ਵਾਰਦਾਤਾਂ ਹੋ ਰਹੀਆਂ ਹਨ।ਆਏ ਦਿਨ ਅਪਰਾਧੀ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਪਰ ਪੁਲਿਸ ਇਨ੍ਹਾਂ ਅਪਰਾਧੀਆਂ ਨੂੰ ਫੜਨ ‘ਚ ਨਾਕਾਮ ਸਾਬਿਤ ਹੋ ਰਹੀ ਹੈ। ਪੰਜਾਬ ‘ਚ ਕਾਨੂੰਨ ਵਿਵਸਥਾ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।

ਬੀਤੇ ਹਫਤੇ ਹੀ ‘ਆਪ’ ਆਗੂ ਲੱਕੀ ਓਬਰਾਏ ਦਾ ਵੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਮਸ਼ਹੂਰ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ।ਫਾਈਰਿੰਗ ਰਾਤ ਨੌ ਵੱਜ ਕੇ ਵੀਹ ਮਿੰਟ ‘ਤੇ ਹੋਈ ਹੈ।ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋਈ ਹੈ। 

 

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi