ਦਿਲਜੀਤ ਦੋਸਾਂਝ (Diljit Dosanjh) ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਦੱਸ ਰਹੇ ਹਨ ਕਿ ਉਨ੍ਹਾਂ ਦੇ ਬੈਗ ‘ਚ ਚੰਗੀਆਂ ਚੀਜ਼ਾਂ ਹੁੰਦੀਆਂ ਹਨ ।ਫਿਰ ਉਹ ਆਪਣੇ ਬੈਗ ‘ਚ ਸਭ ਤੋਂ ਅਨਮੋਲ ਚੀਜ਼ ਜੋ ਹਮੇਸ਼ਾ ਆਪਣੇ ਨਾਲ ਰੱਖਦੇ ਹਨ ਦਿਲਜੀਤ ਉਸ ਨੂੰ ਕੱਢ ਕੇ ਦਿਖਾਉਂਦੇ ਹਨ ।

ਦਿਲਜੀਤ ਦੋਸਾਂਝ ਕਹਿੰਦੇ ਹਨ ਕਿ ਇਹ ਗੁਟਕਾ ਸਾਹਿਬ ਹਮੇਸ਼ਾ ਉਨ੍ਹਾਂ ਦੇ ਨਾਲ ਰਹਿੰਦਾ ਹੈ ਅਤੇ ਉਨਾਂ ਨੇ ਦੱਸਿਆ ਕਿ ਇਹ ਗੁਟਕਾ ਸਾਹਿਬ ਤੇ ਸੁਖਮਨੀ ਸਾਹਿਬ ਉਨ੍ਹਾਂ ਦੇ ਕੋਲ 2010 ਤੋਂ ਹੈ ਅਤੇ ਸਾਰੀ ਇਸ ਦੀ ਹੀ ਕਿਰਪਾ ਹੈ। ਦਿਲਜੀਤ ਦੋਸਾਂਝ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਦਿਲਜੀਤ ਦੋਸਾਂਝ ਦਾ ਵਰਕ ਫਰੰਟ
ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਦੀ ਹਾਲ ਹੀ ‘ਚ ਔਰਾ ਰਿਲੀਜ਼ ਹੋਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਕੁਫਰ ਗੀਤ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਦਿਲਜੀਤ ਦੋਸਾਂਝ ਜਿੱਥੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹਨ, ਉੱਥੇ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਦੇ ਲਈ ਵੀ ਉਨ੍ਹੑਾਂ ਨੇ ਗੀਤ ਗਾਏ ਹਨ । ਇਸ ਤੋਂ ਇਲਾਵਾ ਦਿਲਜੀਤ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਅਕਸ਼ੇ ਕੁਮਾਰ ਦੇ ਨਾਲ ‘ਗੁੱਡ ਨਿਊਜ਼’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਜਲਦ ਹੀ ਦਿਲਜੀਤ ਹੋਰ ਵੀ ਬਾਲੀਵੁੱਡ ਦੇ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।

ਦਿਲਜੀਤ ਦੋਸਾਂਝ ਦੀ ਨਿੱਜੀ ਜ਼ਿੰਦਗੀ
ਦਿਲਜੀਤ ਦੋਸਾਂਝ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਆਪਣੇ ਨਿੱਜੀ ਜ਼ਿੰਦਗੀ ਦੇ ਬਾਰੇ ਜ਼ਿਆਦਾ ਗੱਲਬਾਤ ਨਹੀਂ ਕਰਦੇ । ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਆਪਣੀ ਮਾਂ ਨੂੰ ਚੱਲਦੇ ਸ਼ੋਅ ਦੇ ਦੌਰਾਨ ਦੁਨੀਆ ਦੇ ਨਾਲ ਰੁਬਰੂ ਕਰਵਾਇਆ ਸੀ । ਉਹਨਾਂ ਨੇ ਕਦੇ ਵੀ ਆਪਣੇ ਵਿਆਹ ਬਾਰੇ ਕਿਸੇ ਦੇ ਨਾਲ ਕੋਈ ਗੱਲਬਾਤ ਸਾਂਝੀ ਨਹੀਂ ਕੀਤੀ । ਹਾਲਾਂਕਿ ਫੈਨਸ ਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੇ ਬਾਰੇ ਜਾਨਣਾ ‘ਚ ਬਹੁਤ ਜ਼ਿਆਦਾ ਦਿਲਚਸਪੀ ਹੈ।
- GTC PUNJABI