Tuesday, 14th of April 2026

ਖਾਲਸਾ ਸਾਜਨਾ ਦਿਵਸ, ਵਿਸਾਖੀ ਵਾਲੇ ਦਿਨ ਦਸਮ ਪਾਤਸ਼ਾਹ ਨੇ ਕੀਤੀ ਖਾਲਸੇ ਦੀ ਸਾਜਨਾ

ਵਿਸਾਖੀ ਦਾ ਤਿਉਹਾਰ ਦੇਸ਼ ਭਰ ‘ਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਵੱਖ ਵੱਖ ਥਾਂਵਾਂ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ‘ਚ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਪਹੁੰਚੇ ਹਨ ।

Reported by:  GTC Punjabi Desk   |  Edited by:  Shaminder Kaur Kaler   |  April 14th 2026 08:00 AM  |  Updated: April 14th 2026 08:00 AM

ਖਾਲਸਾ ਸਾਜਨਾ ਦਿਵਸ, ਵਿਸਾਖੀ ਵਾਲੇ ਦਿਨ ਦਸਮ ਪਾਤਸ਼ਾਹ ਨੇ ਕੀਤੀ ਖਾਲਸੇ ਦੀ ਸਾਜਨਾ

ਵਿਸਾਖੀ ਦਾ ਤਿਉਹਾਰ ਦੇਸ਼ ਭਰ ‘ਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਵੱਖ ਵੱਖ ਥਾਂਵਾਂ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ‘ਚ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਪਹੁੰਚੇ ਹਨ ।

Reported by:  GTC Punjabi Desk
Edited by:  Shaminder Kaur Kaler
April 14th 2026 08:00 AM
Last Updated: April 14th 2026 08:00 AM
Share us
You May Like This

ਵਿਸਾਖੀ ਦਾ ਤਿਉਹਾਰ ਦੇਸ਼ ਭਰ ‘ਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਵੱਖ ਵੱਖ ਥਾਂਵਾਂ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਇਸ ਦੇ ਨਾਲ ਹੀ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ‘ਚ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਪਹੁੰਚੇ ਹਨ । ਵਿਸਾਖੀ ਦਾ ਤਿਉਹਾਰ ਜਿੱਥੇ ਕਣਕ ਦੀ ਫਸਲ ਦੀ ਵਾਢੀ ਨੂੰ ਲੈ ਕੇ ਮਨਾਇਆ ਜਾਂਦਾ ਹੈ।

ਉੱਥੇ ਹੀ ਇਸ ਦਿਨ ਦਾ ਧਾਰਮਿਕ ਮਹੱਤਵ ਵੀ ਹੈ। ਇਸੇ ਦਿਨ ਦਸਮ ਪਾਤਸ਼ਾਹ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਸਿੰਘਾਂ ਨੂੰ ਚੁਣ ਕੇ ਉਨ੍ਹਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ੀ ਦੀ ਅਤੇ ਫਿਰ ਖੁਦ ਵੀ ਉਨ੍ਹਾਂ ਤੋਂ ਅੰਮ੍ਰਿਤ ਛਕਿਆ ਸੀ । ਵਿਸਾਖੀ ਵਾਲੇ 1699 ‘ਚ ਦਸਮ ਪਾਤਸ਼ਾਹ ਨੇ ਅਨੰਦਪੁਰ ਸਾਹਿਬ ਵਿਖੇ ਭਾਰੀ ਇੱਕਠ ‘ਚ ਪੰਜ ਸਿਰਾਂ ਦੀ ਮੰਗ ਕੀਤੀ ਸੀ ।ਜਿਸ ‘ਚ ਭਾਈ ਦਯਾ ਰਾਮ, ਭਾਈ ਧਰਮ ਦਾਸ, ਭਾਈ ਮੋਹਕਮ ਚੰਦ,ਭਾਈ ਹਿੰਮਤ ਰਾਏ ਤੇ ਭਾਈ ਸਾਹਿਬ ਚੰਦ ਹਾਜ਼ਰ ਹੋਏ ਸਨ ।

ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ।।

ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ।।

ਵਿਸਾਖੀ ਦਾ ਇਤਿਹਾਸਕ ਮਹੱਤਵ

ਵਿਸਾਖੀ ਦਾ ਧਾਰਮਿਕ ਮਹੱਤਵ ਹੋਣ ਦੇ ਨਾਲ-ਨਾਲ ਇਸ ਦਾ ਇਤਿਹਿਾਸਕ ਮਹੱਤਵ ਵੀ ਹੈ। ਇਸੇ ਦਿਨ 1919 ‘ਚ ਵਿਸਾਖੀ ਵਾਲੇ ਦਿਨ ਹੀ ਜਨਰਲ ਡਾਇਰ ਨੇ ਹਜ਼ਾਰਾਂ ਦੀ ਗਿਣਤੀ ‘ਚ ਵਿਸਾਖੀ ਮਨਾਉਣ ਦੇ ਲਈ ਇੱਕਠੇ ਹੋਏ ਲੋਕਾਂ ‘ਤੇ ਗੋਲੀਆਂ ਦੇ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ । ਇਸ ਖੂਨੀ ਸਾਕੇ ਨੂੰ ਯਾਦ ਕਰਦੇ ਹੋਏ ਉਨ੍ਹਾਂ ਸ਼ਹੀਦਾਂ ਨੂੰ ਵੀ ਯਾਦ ਕੀਤਾ ਜਾਂਦਾ ਹੈ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi